Connect with us

ਅਪਰਾਧ

ਲੁਧਿਆਣਾ ‘ਚ ਲੁੱਟਾਂ-ਖੋਹਾਂ ਕਰਨ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ, 11 ਮੋਬਾਈਲ ਫੋਨ ਤੇ ਮੋਟਰਸਾਈਕਲ ਬਰਾਮਦ

Published

on

Two youths who committed robberies in Ludhiana were arrested, 11 mobile phones and a motorcycle were recovered

ਲੁਧਿਆਣਾ : ਕ੍ਰਾਇਮ ਬਰਾਂਚ 3 ਦੀ ਟੀਮ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਧਾਲੀਵਾਲ ਕਲੋਨੀ ਗੁਰੂ ਰਾਮ ਦਾਸ ਨਗਰ ਦੇ ਵਾਸੀ ਪਵਨ ਭੱਟੀ ਅਤੇ ਬਾਬਾ ਜੀਵਨ ਨਗਰ ਤਾਜਪੁਰ ਰੋਡ ਦੇ ਰਹਿਣ ਵਾਲੇ ਸਾਹਿਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ।‌‌‌‌‌ ਪੁਲਿਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮੁਕਦਮਾ ਦਰਜ ਕਰ ਕੇ ਉਨ੍ਹਾਂ ਕੋਲੋਂ ਵਧੇਰੇ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਦੋ ਨੌਜਵਾਨ ਥਾਣਾ ਮੋਤੀ ਨਗਰ ਦੇ ਇਲਾਕੇ ਵਿੱਚ ਝਪਟਮਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਮੁਲਜ਼ਮ ਦਾਤ ਦੀ ਨੋਕ ਤੇ ਰਾਹਗੀਰਾਂ ਤੋਂ ਨਕਦੀ ਤੇ ਮੋਬਾਈਲ ਫੋਨ ਲੁੱਟ ਲੈਂਦੇ । ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਆਰ ਕੇ ਰੋਡ ‘ਤੇ ਨਾਕਾਬੰਦੀ ਕਰਕੇ ਮੋਟਰਸਾਈਕਲ ਸਵਾਰ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਵੱਖ-ਵੱਖ ਥਾਵਾਂ ਤੋਂ ਲੁੱਟੇ ਗਏ 11 ਮੋਬਾਈਲ ਫੋਨ ਤੇ ਮੋਟਰਸਾਈਕਲ ਬਰਾਮਦ ਕੀਤਾ ।

Facebook Comments

Trending