Connect with us

ਇੰਡੀਆ ਨਿਊਜ਼

ਪੰਜਾਬ ਐਂਡ ਯੂ. ਟੀ. ਮੁਲਾਜ਼ਮਾਂ ਨੇ ਬਜਟ ਤੋਂ ਬਾਅਦ ਫੂਕੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਪੁਤਲੇ

Published

on

U. T. Employees effigies Chief Minister and Finance Minister after budget

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਐਂਡ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਫ਼ੈਸਲੇ ਅਨੁਸਾਰ ਡੀ. ਸੀ. ਅੰਮ੍ਰਿਤਸਰ ਦੇ ਸਾਹਮਣੇ ਲੜੀਵਾਰ ਭੁੱਖ ਹੜਤਾਲ ‘ਤੇ ਬੈਠੇ ਤਰਨਦੀਪ ਸਿੰਘ, ਅਮਰਜੀਤ ਸਿੰਘ ਲਹੌਰੀਆ, ਸੁਰਿੰਦਰ ਕੁਮਾਰ, ਰਾਮ ਮੂਰਤੀ, ਕਸ਼ਮੀਰ ਸਿੰਘ ਨੇ ਸਭ ਤੋਂ ਪਹਿਲਾਂ ਮਹਿਲਾ ਦਿਵਸ ਦੇ ਦਿਨ ‘ਤੇ ਔਰਤਾਂ-ਭੈਣਾਂ ਨੂੰ ਇਸ ਸ਼ੁੱਭ ਦਿਨ ਲਈ ਵਧਾਈ ਦਿੱਤੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣ। ਕਾਂਗਰਸ ਪਾਰਟੀ ਨੇ ਚੋਣਾਂ ਸਮੇਂ ਜੋ ਵਾਅਦੇ ਕੀਤੇ ਸਨ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਰਕਾਰ ਬਣਨ ‘ਤੇ ਪੇ ਕਮਿਸ਼ਨ ਦੀ ਰਿਪੋਰਟ, ਡੀ. ਏ. ਦੀਆਂ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨ, ਜ਼ਿਲ੍ਹਾ ਪ੍ਰੀਸ਼ਦ ਦੇ ਸੇਵਾ ਮੁਕਤ ਪੈਨਸ਼ਨਰਾਂ ਦੀ ਰੋਕੀ ਪੈਨਸ਼ਨ ਜਲਦੀ ਦਿੱਤੀ ਜਾਵੇ ਪਰ ਸਰਕਾਰ ਨੇ 4 ਸਾਲ ਬੀਤ ਜਾਣ ‘ਤੇ ਇਕ ਵੀ ਮੰਗ ਪੂਰੀ ਨਹੀਂ ਕੀਤੀ।

ਉੱਥੇ ਹੀ ਵਿੱਤ ਮੰਤਰੀ ਨੇ ਜੋ ਬਜਟ ਪੇਸ਼ ਕੀਤਾ, ਉਹ ਮੁਲਾਜ਼ਮ ਤੇ ਪੈਨਸ਼ਨਰਜ਼ ਮਾਰੂ ਹੈ ਅਤੇ ਬੜੀ ਬੇਸ਼ਰਮੀ ਨਾਲ ਕਿਹਾ ਕਿ ਪੇ ਕਮਿਸ਼ਨ 1 ਜੁਲਾਈ 21 ਤੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਚ ਰੋਸ ਪਾਇਆ ਜਾ ਰਿਹਾ ਹੈ।ਰੋਸ ਵਜੋਂ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਅਤੇ ਖ਼ਜ਼ਾਨਾ ਮੰਤਰੀ ਦੇ ਪੁਤਲੇ ਫੂਕੇ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ।

Facebook Comments

Trending