Connect with us

ਵਿਸ਼ਵ ਖ਼ਬਰਾਂ

ਕੋਰੋਨਾ ਵਾਇਰਸ ਕਾਰਨ ਬ੍ਰਿਟੇਨ ਦੇ ਪ੍ਰਧਾਨਮੰਤਰੀ ਹਸਪਤਾਲ ‘ਚ ਹੋਏ ਭਰਤੀ

Published

on

ਦੁਨੀਆਂ ‘ਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਨਜ਼ਰ ਆ ਰਹੇ ਹਨ। ਅਮਰੀਕਾ ਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 3 ਲੱਖ ਦੇ ਕਰੀਬ ਹੋ ਗਈ ਹੈ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਸੰਕਰਮਿਤ ਬ੍ਰਿਟਿਸ਼ ਪ੍ਰਧਾਨਮੰਤਰੀ ਜਾਨਸਨ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਇਲਾਜ ਚੱਲ ਰਿਹਾ ਹੈ। ਮੀਡੀਆ ਰਿਪੋਰਟ ਅਨੁਸਾਰ ਪ੍ਰਧਾਨਮੰਤਰੀ ਦੇ ਡਾਕਟਰ ਦੀ ਸਲਾਹ ਤੋਂ ਬਾਅਦ ਐਤਵਾਰ ਨੂੰ ਪ੍ਰਧਾਨਮੰਤਰੀ ਬੋਰਿਸ ਜਾਨਸਨ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕੋਰੋਨਾ ਵਾਇਰਸ ਪੋਜ਼ੀਟਿਵ ਹੋਣ ਤੋਂ 10 ਦਿਨ ਬਾਅਦ ਪ੍ਰਧਾਨਮੰਤਰੀ ਚ ਲੱਛਣ ਦਿਖ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮਾਰਚ ਵਿੱਚ ਪ੍ਰਧਾਨਮੰਤਰੀ ਜਾਨਸਨ ਕੋਰੋਨਾ ਦੀ ਚਪੇਟ ਚ ਆਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ-ਆਪ ਨੂੰ ਆਈਸੋਲੇਟ ਕਰ ਲਿਆ ਸੀ।

Facebook Comments

Advertisement

Trending