ਪੰਜਾਬੀ

‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਨ’ ਤਹਿਤ ਹਲਕਾ ਪੱਛਮੀ ‘ਚ ਚਲਾਇਆ ਸਫਾਈ ਅਭਿਆਨ

Published

on

ਲੁਧਿਆਣਾ :  ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿੱਚ ਨਗਰ ਨਿਗਮ ਦੇ ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਦੇ ਨਾਲ ‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਨ’ ਤਹਿਤ ਸਫਾਈ ਅਭਿਆਨ ਚਲਾਇਆ ਗਿਆ। ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਸਨੀਕਾਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਹਲਕੇ ਦੀਆਂ ਮੁੱਖ ਪਾਰਕਾਂ ਦੇ ਸੁੰਦਰੀਕਰਨ ਲਈ ਅਤੇ ਸ਼ਹਿਰ ਦੀ ਸਾਫ਼-ਸਫਾਈ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਪਾਰਕਾਂ ਨੂੰ ਪ੍ਰਫੁੱਲਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਾਰਕਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਅਤੇ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਦੇ ਵੀ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਵਿਧਾਇਕ ਗੋਗੀ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ, ਪਾਣੀ ਸਰੋਤਾਂ ਦੀ ਸੰਭਾਲ ਕਰਨ ਅਤੇ ਕਚਰਾ ਨਾ ਸੁੱਟਣ ਅਤੇ ਸੌਰਸ ਸੈਗ੍ਰਿਗੇਸ਼ਨ ਦੀ ਵੀ ਜਾਣਕਾਰੀ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.