Connect with us

ਪੰਜਾਬ ਨਿਊਜ਼

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਕੀਤਾ ਖਰੜ ਚੰਡੀਗੜ੍ਹ ਹਾਈਵੇਅ ਜਾਮ

Published

on

Unemployed ETT Tate Pass Teachers Block Chandigarh Highway

ਖਰੜ :ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਟੈਂਕੀ ਨੀਚੇ ਦੇਸੂਮਾਜਰਾ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਇਕੱਠੇ ਹੋਏ । ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪ੍ਰਸ਼ਾਸਨ ਵਲੋਂ ਬੇਰੁਜ਼ਗਾਰ ਅਧਿਆਪਕਾਂ ਦਾ ਕੋਈ ਹੱਲ ਨਾ ਕਰਨ ਦੇ ਰੋਸ ਵਜੋਂ ਚੰਡੀਗੜ੍ਹ ਖਰੜ ਹਾਈਵੇਅ ਜਾਮ ਕੀਤਾ ਗਿਆ ।

ਇਸ ਮੌਕੇ ਮੌਜੂਦ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਪਹਿਲਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਈਟੀਟੀ ਦੀਆਂ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਡਾਂਗਾਂ ਖਾਣੀਆਂ ਪਈਆਂ, ਨਹਿਰਾਂ ਚ ਛਾਲਾਂ ਮਾਰੀਆਂ, ਮਰਨ ਵਰਤ ਰੱਖਿਆ ਮਜ਼ਬੂਰਨ ਟੈਂਕੀ ਅਤੇ ਟਾਵਰਾਂ ਦੇ ਉੱਪਰ ਚੜ੍ਹਨ ਤੱਕ ਦੀ ਨੌਬਤ ਆਈ । ਪੰਜਾਬ ਸਰਕਾਰ ਵੱਲੋਂ 2364 ਈਟੀਟੀ ਅਧਿਆਪਕਾਂ ਦੀ ਪਹਿਲਾਂ ਹੀ ਭਰਤੀ ਪੂਰੀ ਨਹੀਂ ਕੀਤੀ ਜਾ ਰਹੀ ।

ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ 2364 ਈਟੀਟੀ ਅਧਿਆਪਕਾਂ ਦੀ ਭਰਤੀ ਪਹਿਲਾਂ ਪੂਰੀ ਕੀਤੀ ਜਾਵੇ ਤਾਂ ਜੋ ਇਹ ਡਬਲਿੰਗ ਨਾ ਹੋਵੇ । ਇਸ ਸੰਬੰਧੀ ਕੋਈ ਵੀ ਪੁਖਤਾ ਕਾਨੂੰਨ ਬਣਾਇਆ ਜਾਵੇ ਤਾਂ ਕਿ ਹਜ਼ਾਰਾਂ ਹੋਰ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਮਿਲੇ । ਜੇਕਰ ਪੰਜਾਬ ਸਰਕਾਰ ਵੱਲੋਂ ਜਲਦੀ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਉਪਰ ਕੋਈ ਠੋਸ ਹੱਲ ਨਹੀਂ ਤਾਂ ਆਉਣ ਵਾਲੇ ਸਮੇਂ ਚ ਹੋਰ ਤਿੱਖੇ ਐਕਸ਼ਨ ਕੀਤੇ ਜਾਣਗੇ ।

Facebook Comments

Trending