Connect with us

ਪੰਜਾਬ ਨਿਊਜ਼

ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਭੁੱਖ ਹੜਤਾਲ ਸ਼ੁਰੂ

Published

on

Unemployed teachers on water tank go on hunger strike

ਜਲੰਧਰ : ਬੀਤੇ ਕੱਲ੍ਹ ਤੋਂ ਬੱਸ ਅੱਡੇ ਵਿਚਲੀ ਪਾਣੀ ਦੀ ਟੈਂਕੀ ਉਪਰ ਚੜ੍ਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਅਪਕਾਂ ਦੇ ਪੰਜ ਮੈਂਬਰਾਂ ਨੇ ਅੱਜ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈੱਟ ਪਾਸ ਬੀਐੱਡ ਬੇਰੁਜ਼ਗਾਰ ਅਧਿਆਪਕ ਯੂਨੀਅਨ ਆਗੂ ਅਮਨਦੀਪ ਸੇਖਾ ਨੇ ਦੱਸਿਆ ਕਿ ਬੀਤੇ ਕੱਲ੍ਹ ਜਲੰਧਰ ਵਿਚ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਦੇ ਬਾਹਰ ਕੀਤੇ ਗਏ ਜ਼ੋਰਦਾਰ ਰੋਸ ਪ੍ਰਦਰਸ਼ਨ ਤੋਂ ਬਾਅਦ ਅੱਜ ਯੂਨੀਅਨ ਆਗੂਆਂ ਦੀ ਸ਼ਾਮ ਵਜੇ ਪੰਜਾਬ ਸੈਕਟਰੀਏਟ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਾਲ ਮੀਟਿੰਗ ਰੱਖੀ ਗਈ ਹੈ।

ਇਸ ਦੇ ਨਾਲ ਹੀ ਪਾਣੀ ਵਾਲੀ ਟੈਂਕੀ ਉਪਰ ਚੜ੍ਹੇ ਪੰਜ ਸਾਥੀਆਂ ਵੱਲੋਂ ਅੱਜ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਭੁੱਖ ਹੜਤਾਲ ਵਿਚ ਤਿੰਨ ਲੜਕੇ ਤੇ ਦੋ ਲੜਕੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤਕ ਪੰਜਾਬ ਸਰਕਾਰ ਬੀਐੱਡ ਅਧਿਆਪਕਾਂ ਦੀਆਂ ਅਸਾਮੀਆਂ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਸਾਡਾ ਸੰਘਰਸ਼ ਜਾਰੀ ਰਹੇਗਾ।

Facebook Comments

Trending