Connect with us

ਪੰਜਾਬੀ

ਲੁਧਿਆਣਾ ਦੇ ਰੁਜ਼ਗਾਰ ਮੇਲੇ ‘ਚ ਪੁੱਜੇ ਕੇਂਦਰੀ ਮੰਤਰੀ ਹਰਦੀਪ ਪੁਰੀ, ਵਿਰੋਧੀਆਂ ‘ਤੇ ਲਾਏ ਨਿਸ਼ਾਨੇ

Published

on

Union Minister Hardeep Puri, who arrived at Ludhiana's employment fair, targeted the opponents

ਲੁਧਿਆਣਾ : ਲੁਧਿਆਣਾ ‘ਚ ਰੁਜ਼ਗਾਰ ਮੇਲੇ ‘ਚ ਕੇਂਦਰੀ ਮੰਤਰੀ ਹਰਦੀਪ ਪੁਰੀ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲਿਆ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਲੁਧਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਰੁਜ਼ਗਾਰ ਮੇਲੇ ਲਗਾਏ ਗਏ, ਜਿਨ੍ਹਾਂ ‘ਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ‘ਚ ਨਿਯੁਕਤੀਆਂ ਸਬੰਧੀ ਪੱਤਰ ਵੰਡੇ ਗਏ। ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਵੀ ਲਗਾਏ ਗਏ ਨੌਕਰੀ ਮੇਲੇ ‘ਚ ਕੇਂਦਰੀ ਮੰਤਰੀ ਹਰਦੀਪ ਪੁਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦੀਪ ਪੁਰੀ ਨੇ ਦੱਸਿਆ ਕਿ ਅੱਜ ਦੇਸ਼ ਭਰ ‘ਚ 70 ਹਜ਼ਾਰ ਤੋਂ ਵੱਧ ਨਿਯੁਕਤੀ ਪੱਤਰ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਦੇਸ਼ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ ਅਤੇ ਰੁਜ਼ਗਾਰ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਿਆਸੀ ਵਿਰੋਧੀਆਂ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਦੇ ਹੱਕ ‘ਚ ਲਹਿਰ ਚਲ ਰਹੀ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ।

ਉਨ੍ਹਾਂ ਨੇ ਭਵਿੱਖ ‘ਚ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਗੱਲ ਨੂੰ ਰੱਦ ਕਰ ਦਿੱਤਾ। ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪਠਾਨਕੋਟ ‘ਚ ਰਾਹੁਲ ਗਾਂਧੀ ਦੀ ਰੈਲੀ ਦੌਰਾਨ ਉਨ੍ਹਾਂ ਦੀ ਹੀ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਦੀ ਲੀਡਰਸ਼ਿਪ ‘ਤੇ ਸਵਾਲ ਖੜ੍ਹੇ ਕੀਤੇ ਸਨ।

Facebook Comments

Trending