Connect with us

ਪੰਜਾਬੀ

 ਯੂਨੀਵਰਸਿਟੀ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਕੀਤਾ ਜਾਗਰੂਕ

Published

on

University employees and students were made aware to follow road safety rules
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ ਨੂੰ ਸੜਕ ਸੁਰੱਖਿਆ ਅਤੇ ਮਨੁੱਖੀ ਜੀਵਨ ਦੀ ਰੱਖਿਆ ਬਾਰੇ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਸਹੁੰ ਚੁਕਾਈ ਗਈ| ਇਹ ਪ੍ਰੋਗਰਾਮ ਦੈਨਿਕ ਜਾਗਰਣ ਦੁਆਰਾ ਕਰਵਾਏ ਗਏ ਭਾਰਤ ਦੀਆਂ 75000 ਕਿਲੋਮੀਟਰ ਸੜਕਾਂ ਦੇ ਸਰਵੇਖਣ ਦੇ ਹਿੱਸੇ ਵਜੋਂ ਆਯੋਜਿਤ ਕੀਤਾ ਗਿਆ ਸੀ|
ਇਸ ਮੌਕੇ ਸੰਬੋਧਨ ਕਰਦਿਆਂ ਪੀ.ਏ.ਯੂ. ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਵਾਹਨਾਂ ਦੀ ਗਿਣਤੀ ਵਿੱਚ ਲਗਾਤਾਰ ਹੋ ਰਹੇ ਵਾਧੇ ਅਤੇ ਟ੍ਰੈਫਿਕ ਨਿਯਮਾਂ ਪ੍ਰਤੀ ਕੀਤੀ ਜਾ ਰਹੀ ਲਾਪਰਵਾਹੀ ’ਤੇ ਦੁੱਖ ਪ੍ਰਗਟ ਕੀਤਾ| ਉਨ੍ਹਾਂ ਮੀਡੀਆ ਸੰਸਥਾ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ ਅਤੇ ਕੀਮਤੀ ਜਾਨਾਂ ਦੇ ਨੁਕਸਾਨ ਨੂੰ ਰੋਕਣ ਲਈ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ|
ਉਹਨਾਂ ਅੱਗੇ ਕਿਹਾ ਕਿ ਦੋ ਪਹੀਆ ਵਾਹਨਾਂ ਦੀ ਸਵਾਰੀ ਕਰਦੇ ਸਮੇਂ ਹੈਲਮੇਟ ਵਰਗੇ ਸੁਰੱਖਿਆ ਤਰੀਕੇ ਅਪਨਾਉਣ ਅਤੇ ਕਾਰ ਵਿੱਚ ਸਫਰ ਕਰਨ ਵੇਲੇ ਸੀਟ ਬੈਲਟ ਬੰਨ੍ਹਣ ਨਾਲ ਸੜਕ ’ਤੇ ਕਿਸੇ ਅਣਸੁਖਾਵੀਂ ਘਟਨਾ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕਦਾ ਹੈ|
ਡਾ. ਗੋਸਲ ਨੇ ਵਿਦਿਆਰਥੀਆਂ ਨੂੰ ਡਰਾਈਵਿੰਗ ਦੌਰਾਨ ਲਾਪਰਵਾਹੀ ਅਤੇ ਫੋਨ ਦੀ ਵਰਤੋਂ ਦੀ ਆਦਤ ਦਾ ਤਿਆਗ ਕਰਨ ਦੀ ਅਪੀਲ ਕੀਤੀ| ਉਹਨਾਂ ਕਿਹਾ ਕਿ ਆਪਣੀ ਗਤੀ ਦੀ ਲਾਲਸਾ ਨੂੰ ਮਾਰਨ ਦੀ ਲੋੜ ਹੈ, ਦੂਜਿਆਂ ਨੂੰ ਨਹੀਂ | ਉਹਨਾਂ ਇਹ ਵੀ ਕਿਹਾ ਕਿ ਨੌਜਵਾਨ ਵਾਹਨ ਚਾਲਕਾਂ ਦੀ ਜ਼ਿੰਮੇਵਾਰੀ ਹੈ ਕਿ ਭਾਰਤ ਦੀਆਂ ਸੜਕਾਂ ਸੁਰੱਖਿਅਤ ਹੋਣ |
ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਨੇ ਇਕੱਠ ਨੂੰ ਜੀ ਆਇਆਂ ਕਿਹਾ ਅਤੇ ਕਈ ਮੁੱਦਿਆਂ ਜਿਵੇਂ ਕਿ ਸਰਾਬ ਪੀ ਕੇ ਗੱਡੀ ਚਲਾਉਣਾ, ਮੋਬਾਈਲ ਫੋਨ, ਨਿਯਮਾਂ ਦੀ ਪਾਲਣਾ ਨਾ ਕਰਨਾ, ਸੁਰੱਖਿਆ ਦੇ ਢੁਕਵੇਂ ਤਰੀਕਿਆਂ ਦੀ ਘਾਟ ਆਦਿ ਨੂੰ ਸੜਕ ਹਾਦਸਿਆਂ ਦਾ ਮੁੱਖ ਕਾਰਨ ਦੱਸਿਆ|

Facebook Comments

Trending