Connect with us

ਪੰਜਾਬ ਨਿਊਜ਼

ਭਾਜਪਾ ਦੀ ਮੀਟਿੰਗ ਦੌਰਾਨ ਹੰਗਾਮਾ, ਮੰਚ ‘ਤੇ ਪਾਰਟੀ ਵਰਕਰ ਆਪਸ ‘ਚ ਭਿੜੇ

Published

on

ਲੁਧਿਆਣਾ : ਲੁਧਿਆਣਾ ਦੇ ਪਾਇਲ ‘ਚ ਭਾਜਪਾ ਵਰਕਰਾਂ ਦੀ ਮੀਟਿੰਗ ਦੌਰਾਨ ਹੰਗਾਮਾ ਹੋਣ ਦੀ ਸੂਚਨਾ ਹੈ। ਦਰਅਸਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਪਾਇਲ ‘ਚ ਇਕ ਵਿਸ਼ੇਸ਼ ਮੀਟਿੰਗ ਰੱਖੀ ਸੀ, ਜਿਸ ‘ਚ ਪਾਰਟੀ ਦੇ ਸਾਰੇ ਵਰਕਰਾਂ ਨੇ ਹਿੱਸਾ ਲੈਣਾ ਸੀ। ਪਰ ਮੀਟਿੰਗ ਦੌਰਾਨ ਹੀ ਭਾਜਪਾ ਵਰਕਰਾਂ ਵਿਚ ਝੜਪ ਹੋ ਗਈ ਅਤੇ ਮਾਮਲਾ ਇੰਨਾ ਵੱਧ ਗਿਆ ਕਿ ਸਟੇਜ ‘ਤੇ ਕੁਰਸੀਆਂ ਤੇ ਮੇਜ਼ ਸੁੱਟੇ ਗਏ | ਇਸ ਘਟਨਾ ਨਾਲ ਜੁੜੀ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਭਾਜਪਾ ਵਰਕਰ ਸਟੇਜ ‘ਤੇ ਹੀ ਇਕ-ਦੂਜੇ ‘ਤੇ ਮੇਜ਼ ਅਤੇ ਕੁਰਸੀਆਂ ਸੁੱਟ ਰਹੇ ਹਨ।

ਪਤਾ ਲੱਗਾ ਹੈ ਕਿ ਜਦੋਂ ਇਕ ਆਗੂ ਸਟੇਜ ‘ਤੇ ਸੰਬੋਧਨ ਕਰ ਰਿਹਾ ਸੀ ਤਾਂ ਲੋਕਾਂ ਨੇ ਉਸ ਨੂੰ ਬੋਲਣ ਤੋਂ ਰੋਕ ਦਿੱਤਾ, ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਦੋਵਾਂ ਧਿਰਾਂ ਦੇ ਲੋਕ ਆਪਸ ‘ਚ ਭਿੜ ਗਏ। ਮਾਮਲਾ ਇਸ ਹੱਦ ਤੱਕ ਵਧ ਗਿਆ ਕਿ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨੇ ਇਕ-ਦੂਜੇ ‘ਤੇ ਕੁਰਸੀਆਂ ਅਤੇ ਮੇਜ਼ ਸੁੱਟਣੇ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਮਾਹੌਲ ਗਰਮ ਹੁੰਦਾ ਦੇਖ ਇਕ ਵੱਡੇ ਆਗੂ ਨੇ ਮੌਕੇ ‘ਤੇ ਆ ਕੇ ਚਾਰਜ ਸੰਭਾਲ ਲਿਆ ਅਤੇ ਪਾਰਟੀ ਵਰਕਰਾਂ ਨੂੰ ਸ਼ਾਂਤ ਕੀਤਾ।

Facebook Comments

Trending