Connect with us

ਅਪਰਾਧ

ਆਟੋ ਚਲਾਉਣ ਦੀ ਆੜ ਵਿੱਚ ਕਰਦਾ ਸੀ ਨਾਜਾਇਜ਼ ਸ਼ਰਾਬ ਦੀ ਤਸਕਰੀ

Published

on

Used to smuggle illicit liquor under the guise of auto driving

ਲੁਧਿਆਣਾ : ਥਾਣਾ ਪੀਏਯੂ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾ ਰਹੇ ਚੰਦਰ ਨਗਰ ਦੇ ਵਾਸੀ ਮੁਲਜ਼ਮ ਕਿਰਵੀ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਉਸ ਵੇਲੇ ਹਿਰਾਸਤ ਵਿੱਚ ਲਿਆ ਜਦੋਂ ਉਹ ਆਟੋ ਵਿਚ ਸ਼ਰਾਬ ਸਪਲਾਈ ਦੇਣ ਜਾ ਰਿਹਾ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ ਐਸ ਆਈ ਗਿਆਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਮੁਖ਼ਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਮੁਲਜ਼ਮ ਆਟੋ ਵਿਚ ਨਾਜਾਇਜ਼ ਸ਼ਰਾਬ ਲੱਦ ਕੇ ਇਯਾਲੀ ਤੋਂ ਹੰਬੜਾ ਰੋਡ ਵੱਲ ਜਾ ਰਿਹਾ ਹੈ।

ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਪਿੰਡ ਮਲਕਪੁਰ ਵਿੱਚ ਨਾਕਾਬੰਦੀ ਕਰ ਕੇ ਆਟੋ ਸਵਾਰ ਮੁਲਜ਼ਮ ਕਿਰਵੀ ਕੁਮਾਰ ਨੂੰ ਹਿਰਾਸਤ ਵਿੱਚ ਲਿਆ। ਤਲਾਸ਼ੀ ਦੇ ਦੌਰਾਨ ਆਟੋ ਚੋਂ ਨਾਜਾਇਜ਼ ਸ਼ਰਾਬ ਦੀਆਂ ਚਾਰ ਪੇਟੀਆਂ ਬਰਾਮਦ ਕੀਤੀਆਂ ਗਈਆਂ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਉਸਦੇ ਖਿਲਾਫ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

Facebook Comments

Trending