Connect with us

ਪੰਜਾਬੀ

ਤੰਬਾਕੂ ਦੀ ਵਰਤੋ ਕਰਨ ਨਾਲ ਮੂੰਹ ਅਤੇ ਭੋਜਨ ਨਲੀ ਦਾ ਹੁੰਦਾ ਹੈ ਕੈਂਸਰ – ਡਾ. ਹਿਤਿੰਦਰ ਕੌਰ

Published

on

tobacoo divas celebrated, health deptt., cancer by tobacoo, tobacoo control act, ludhiana

ਲੁਧਿਆਣਾ :  ਜ਼ਿਲ੍ਹੇ ਭਰ ਦੇ ਸਿਹਤ ਕੇਦਰਾਂ ‘ਤੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਵਿਸ਼ਵ ਤੰਬਾਕੂ ਰਹਿਤ ਦਿਵਸ ਹਰ ਸਾਲ 31 ਮਈ ਨੂੰ ਜਿਲ੍ਹੇ ਭਰ ਵਿੱਚ ਮਨਾਇਆ ਜਾਂਦਾ ਹੈ ਅਤੇ ਆਮ ਲੋਕਾਂ ਨੂੰ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ।ਉਨਾਂ ਦੱਸਿਆ ਕਿ ਇਸ ਸਾਲ ‘ਸਾਨੂੰ ਭੋਜਨ ਚਾਹੀਦਾ, ਤੰਬਾਕੂ ਨਹੀ’ ਥੀਮ ਹੇਠ ਵਿਸਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।

ਉਨ੍ਹਾਂ ਇਹ ਵੀ ਦੱਸਿਆ ਕਿ 16 ਮਈ ਤੋ ਲੈ ਕੇ 31 ਮਈ ਤੱਕ ਵੱਖ ਵੱਖ ਸਿਹਤ ਕੇਦਰਾਂ ਅਤੇ ਜਨਤਕ ਥਾਂਵਾਂ, ਸਕੂਲਾਂ ਅਤੇ ਕਾਲਜਾਂ ਵਿੱਚ ਜਾਕੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਵੀ ਕੀਤੇ ਜਾਂਦੇ ਹਨ। ਤੰਬਾਕੂ ਦਾ ਸੇਵਨ ਕਰਨ ਨਾਲ ਮੂੰਹ ਦਾ ਕੈਂਸਰ, ਜਬਾੜੇ ਦਾ ਕੈਂਸਰ, ਗਲੇ ਦਾ ਕੈਂਸਰ, ਭੋਜਨ ਨਲੀ ਦਾ ਕੈਂਸਰ, ਫੇਫੜਿਆਂ ਦਾ ਕੈਂਰ ਅਤੇ ਸਾਹ ਦੇ ਰੋਗ ਹੋਣ ਦਾ ਖਤਰਾ ਵੀ ਹੁੰਦਾ ਹੈ।

 ਉਨ੍ਹਾਂ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ 2003 ਦੀ ਧਾਰਾ 4 ਅਨੁਸਾਰ ਜਨਤਕ ਥਾਂਵਾਂ ਜਿਵੇਂ ਬੱਸ ਅੱਡਾ, ਰੇਲਵੇ ਸਟੇਸ਼ਨ, ਹਵਾਈ ਅੱਡਾ, ਸਕੂਲਾਂ, ਕਾਲਜਾਂ, ਸਰਕਾਰੀ, ਪ੍ਰਾਈਵੇਟ ਦਫ਼ਤਰਾਂ, ਹੋਟਲਾਂ ਅਤੇ ਧਾਰਮਿਕ ਥਾਂਵਾਂ ਆਦਿ ਵਿੱਚ ਤੰਬਾਕੂ ਦੀ ਵਰਤੋ ਕਰਨਾ ਮਨਾਹੀ ਹੈ। ਐਕਟ ਦੀ ਧਾਰਾ 6 ਅਨੁਸਾਰ ਸਕੂਲਾਂ, ਕਾਲਜਾਂ ਅਤੇ ਧਾਰਮਿਕ ਥਾਂਵਾਂ ਤੋ 100 ਗਜ਼ ਦੀ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋ ਕਰਨ ਦੀ ਵੀ ਮਨਾਹੀ ਹੈ ।

ਉਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਵਿਸ਼ਵ ਤੰਬਾਕੂ ਰਹਿਤ ਦਿਵਸ ਸਿਵਲ ਹਸਪਤਾਲ ਲੁਧਿਆਣਾ ਵਿੱਚ ਜ਼ਿਲ੍ਹਾ ਨੋਡਲ ਅਫਸਰ ਡਾ. ਮਨੂ ਵਿਜ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਨਰਸਿੰਗ ਦੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੂੰ ਐਸ ਐਮ ਓ ਡਾ ਅਮਰਜੀਤ ਕੌਰ ਵਲੋ ਸੋਹੰ ਚੁਕਾਈ ਗਈ। ਇਸ ਮੌਕੇ ਸਿਵਲ ਹਸਪਤਾਲ ਦੇ ਡਾਕਟਰ ਅਤੇ ਸਟਾਫ ਹਾਜ਼ਰ ਸੀ।

Facebook Comments

Trending