Connect with us

ਕਰੋਨਾਵਾਇਰਸ

ਸਪਰਿੰਗ ਡੇਲ ਵਿਖੇ ਲਗਾਇਆ ਗਿਆ ਵੈਕਸੀਨੇਸ਼ਨ ਕੈਂਪ

Published

on

Vaccination camp at Spring Dale

ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਕੋਵਿਡ -19 ਮਹਾਂਮਾਰੀ ਤੋਂ ਬਚਾਅ ਲਈ ਇੱਕ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਵੈਕਸੀਨੇਸ਼ਨ ਕੈਂਪ ਵਿੱਚ 12-14 ਸਾਲ ਤੱਕ ਦੇ ਬੱਚਿਆਂ ਨੂੰ ਟੀਕੇ ਲਗਾਏ ਗਏ। ਬੱਚਿਆਂ ਦੇ ਮਾਪਿਆਂ ਨੇ ਸਕੂਲ ਪ੍ਰਬੰਧਕੀ ਕਮੇਟੀ ਦਾ ਇਸ ਸ਼ਲਾਘਾਯੋਗ ਉਪਰਾਲੇ ਲਈ ਧੰਨਵਾਦ ਵੀ ਕੀਤਾ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਮਾਪਿਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਕੈਂਪ ਵਿੱਚ ਪੂਰਾ ਸਾਥ ਦਿੱਤਾ। ਉਹਨਾਂ ਨਾਲ ਹੀ ਬੱਚਿਆਂ ਨੂੰ ਸਿਹਤ ਦਾ ਪੂਰਾ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਡਾਇਰੈਕਟਰਜ਼ ਮਨਦੀਪ ਸਿੰਘ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਬੱਚਿਆਂ ਨੂੰ ਬਾਕੀ ਬੱਚਿਆਂ ਨੂੰ ਵੀ ਟੀਕਾਕਰਣ ਲਈ ਪ੍ਰੇਰਿਤ ਕੀਤਾ।

Facebook Comments

Trending