ਪੰਜਾਬੀ
ਸਿਵਲ ਹਸਪਤਾਲ ‘ਚ ਵੱਖ-ਵੱਖ ਐਨ.ਜੀ.ਓ. ਦਾ ਸਨਮਾਨ
Published
3 years agoon

ਲੁਧਿਆਣਾ : ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ 14 ਜੂਨ ਤੋ 14 ਜਲਾਈ ਤੱਕ ਚੱਲ ਰਹੀ ਵਿਸਵ ਖੂਨਦਾਨ ਦਿਵਸ ਮੁਹਿੰਮ ਤਹਿਤ ਬੀਤੇ ਕੱਲ੍ਹ ਸਿਵਲ ਹਸਪਤਾਲ ਵਿਖੇ ਖੂਨਦਾਨ ਕਰਨ ਵਾਲੀਆ ਸੰਸਥਾਵਾਂ ਅਤੇ ਐਨ.ਜੀ.ਓ. ੳ ਨੂੰ ਵਿਸ਼ੇਸ ਤੌਰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਡਾ ਐਸ ਪੀ ਸਿੰਘ ਵੱਲੋ ਵੱਖ-ਵੱਖ ਸੰਸਥਾਂਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤਾ ਗਿਆ ਇਹ ਵੱਡਾ ਉਪਰਾਲਾ ਹੈ ਕਿ ਬਲੱਡ ਬੈਕ ਨਾਲ ਜੁੜਕੇ ਮਨੁੱਖਤਾ ਦੀ ਸੇਵਾ ਕਰਦੀਆਂ ਆ ਰਹੀਆਂ ਹਨ ਅਤੇ ਸਮੇਂ-ਸਮਂੇ ਸਿਰ ਖੂਨਦਾਨ ਕਰਕੇ ਲੋੜਵੰਦਾਂ ਦੀ ਮਦਦ ਕਰਦੀਆਂ ਹਨ। ਇਸ ਮੌਕੇ ਬਲੱਡ ਬੈਕ ਦੇ ਇੰਨਚਾਜ ਡਾ ਗੁਰਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਖੂਨਦਾਨ ਕਰਨ ਵਾਲੀਆਂ ਸੰਸਥਾਂਵਾਂ ਨੂੰ ਸਨਮਾਨਿਤ ਕਰਨ ਦਾ ਮੁੱਖ ਮਕਸਦ ਹੋਰ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ।
ਡਾ ਗਰੇਵਾਲ ਨੇ ਦੱਸਿਆ ਕਿ ਇਹ ਸੰਸਥਾਂਵਾਂ ਬਲੱਡ ਬੈਕ ਨਾਲ ਲੰਮੇ ਸਮੇ ਤੋ ਜੁੜ ਕੇ ਕੰਮ ਕਰਦੀਆਂ ਆ ਰਹੀਆਂ ਹਨ। ਸੀਨੀਅਰ ਮੈਡੀਕਲ ਅਫਸਰ ਡਾ ਅਮਰਜੀਤ ਕੌਰ ਨੇ ਸੰਸਥਾਂਵਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਸਹਿਯੋਗ ਸਦਕਾ ਜਰੂਰਤਮੰਦਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਆਸ ਕਰਦੇ ਹਾਂ ਕਿ ਇਹ ਸੰਸਥਾਂਵਾਂ ਇਸੇ ਤਰਾਂ ਬਲੱਡ ਬੈਕ ਨਾਲ ਜੁੜ ਕੇ ਸਮੇ ਸਿਰ ਲੋੜਵੰਦ ਵਿਅਕਤੀਆਂ ਦੀ ਮਦਦ ਕਰਦੀਆ ਰਹਿਣਗੀਆਂ। ਡਾ ਹਰਸ਼ਦੀਪ ਕੌਰ ਨੇ ਖੂਨਦਾਨ ਦੀ ਮਹੱਤਤਾ ਬਾਰੇ ਵਿਸਥਾਰਪੂਰਕ ਜਾਣਕਾਰੀ ਵੀ ਦਿੱਤੀ।
You may like
-
ਸਿਵਲ ਹਸਪਤਾਲ ਵਿੱਚ ਹੋਇਆ ਹੰਗਾਮਾ, ਹੋਈ ਧੱਕਾ ਮੁੱਕੀ
-
ਸਿਵਲ ਹਸਪਤਾਲ ‘ਚ ਜਬਰਦਸਤ ਹੰਗਾਮਾ, ਜਾਣੋ ਸਾਰਾ ਮਾਮਲਾ
-
ਡੇਂਗੂ ਦਾ ਖ਼ਤਰਾ ਅਜੇ ਵੀ ਬਰਕਰਾਰ, ਇਨ੍ਹਾਂ ਥਾਵਾਂ ‘ਤੇ ਡੇਂਗੂ ਦਾ ਲਾਰਵਾ ਮਿਲਣ ਕਾਰਨ ਸਿਹਤ ਵਿਭਾਗ ਚੌਕਸ
-
ਪੰਜਾਬ ‘ਚ ਅਜੇ ਤੱਕ ਕਿਓਂ ਸ਼ੁਰੂ ਨਹੀਂ ਹੋਈ ਵੱਡੇ ਹਲਵਾਈਆਂ ਦੀ ਜਾਂਚ, ਸਿਹਤ ਵਿਭਾਗ ‘ਤੇ ਉੱਠੇ ਸਵਾਲ
-
ਮਸ਼ਹੂਰ ਬੇਕਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਚੱਲ ਰਿਹਾ ਸੀ ਇਹ ਧੰਦਾ
-
ਤਿਉਹਾਰਾਂ ਦੇ ਸੀਜ਼ਨ ਦੌਰਾਨ ਸਿਹਤ ਵਿਭਾਗ ਅਲਰਟ, ਨੋਟਿਸ ਜਾਰੀ