Connect with us

ਅਪਰਾਧ

ਢਾਈ ਕਰੋੜ ਦੀ ਹੈਰੋਇਨ ਸਮੇਤ ਸਬਜ਼ੀ ਵਿਕਰੇਤਾ ਗਿ੍ਫ਼ਤਾਰ

Published

on

Vegetable seller arrested with Rs 2.5 crore heroin

ਲੁਧਿਆਣਾ : ਐਸ. ਟੀ. ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਸਬਜ਼ੀ ਵਿਕਰੇਤਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਢਾਈ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ਸ਼ਨਾਖਤ ਮਨੀ ਸੂਦ ਪੁੱਤਰ ਦਵਿੰਦਰ ਕੁਮਾਰ ਵਾਸੀ ਲੇਬਰ ਕਾਲੋਨੀ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਥਿਤ ਦੋਸ਼ੀ ਜਮਾਲਪੁਰ ਨੇੜੇ ਹੈਰੋਇਨ ਦੀ ਸਪਲਾਈ ਕਰਨ ਲਈ ਜਾ ਰਿਹਾ ਹੈ ਜਿਸ ‘ਤੇ ਪੁਲਿਸ ਵਲੋਂ ਜਮਾਲਪੁਰ ਚੌਕ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਕਥਿਤ ਦੋਸ਼ੀ ਆਪਣੇ ਮੋਟਰਸਾਈਕਲ ‘ਤੇ ਉਥੇ ਜਾ ਰਿਹਾ ਸੀ, ਜਦੋਂ ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਨੇ ਮੋਟਰਸਾਈਕਲ ਭਜਾ ਲਿਆ, ਪਿੱਛਾ ਕਰਨ ‘ਤੇ ਪੁਲਿਸ ਨੇ ਮਨੀ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ‘ਚੋਂ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਇਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਢਾਈ ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਮਨੀ ਸੂਦ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਤੇ ਖੁਦ ਵੀ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਹੈ। ਉਹ ਨਸ਼ਾ ਤਸਕਰੀ ਦੇ ਮਾਮਲੇ ‘ਚ ਸਜ਼ਾ ਕੱਟ ਕੇ ਕੁਝ ਸਮਾਂ ਪਹਿਲਾਂ ਹੀ ਬਾਹਰ ਆਇਆ ਸੀ। ਕਥਿਤ ਦੋਸ਼ੀ ਪਾਸੋਂ ਪੁਲਿਸ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ।

Facebook Comments

Trending