Connect with us

ਪੰਜਾਬੀ

ਫੋਟੋ ਵੋਟਰ ਸੂਚੀ ਦੀ ਸੁਧਾਈ ਤਹਿਤ ਵੋਟਰਾਂ ਦੀ ਹੋਵੇਗੀ ਵੈਰੀਫਿਕੇਸ਼ਨ – ਜ਼ਿਲ੍ਹਾ ਚੋਣ ਅਫ਼ਸਰ

Published

on

Verification of voters will be done under the special cursory correction of the photo voter list - District Election Officer

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2024 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੋਰਾਨ ਪ੍ਰੀ-ਰਵੀਜ਼ਨ ਗਤੀਵਿਧੀਆਂ ਤਹਿਤ ਬੂਥ ਲੈਵਲ ਅਫ਼ਸਰਾਂ ਵੱਲੋਂ 21 ਜੁਲਾਈ ਤੋਂ 21 ਅਗਸਤ, 2023 ਤੱਕ ਘਰ-ਘਰ ਜਾ ਕੇ ਮੋਜੂਦਾ ਵੋਟਰ ਸੂਚੀ ਵਿੱਚ ਦਰਜ਼ ਵੋਟਰਾਂ ਦੀ ਵੈਰੀਫਿਕੇਸ਼ਨ ਕੀਤੀ ਜਾਣੀ ਹੈ ਅਤੇ ਇਹ ਕੰਮ ਬੂਥ ਲੈਵਲ ਅਫ਼ਸਰ ਮੋਬਾਇਲ ਐਪ ਰਾਹੀਂ ਕੀਤਾ ਜਾਣਾ ਹੈ।

ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ 01.1.2024 ਦੇ ਅਧਾਰ ‘ਤੇ 17 ਅਕਤੂਬਰ, 2023 ਨੂੰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ 17 ਅਕਤੂਬਰ ਤੋਂ 30 ਅਕਤੂਬਰ ਤੱਕ ਆਮ ਜਨਤਾਂ ਪਾਸੋਂ ਨਵੀਂ ਵੋਟ ਬਣਾਉਣ, ਵੋਟ ਕਟਵਾਉਣ ਜਾਂ ਪਹਿਲਾਂ ਬਣੀ ਵੋਟ ਵਿੱਚ ਸੋਧ ਕਰਵਾਉਣ, ਰਿਹਾਇਸ਼ ਬਦਲਣ ਸਬੰਧੀ ਦਾਅਵੇਂ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣੇ ਹਨ।

ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫ਼ਾਰਮ ਨੰ.6, ਵੋਟ ਕਟਵਾਉਣ ਲਈ ਫ਼ਾਰਮ ਨੰ.7 ਅਤੇ ਕਿਸੇ ਵੀ ਪ੍ਰਕਾਰ ਦੀ ਦਰੁੱਸਤੀ ਲਈ ਫ਼ਾਰਮ ਨੰ.8 ਭਰਿਆ ਜਾ ਸਕਦਾ ਹੈ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਫ਼ਾਰਮ ਨੰ. 8 ਏ ਜ਼ੋ ਕਿ ਇੱਕੋ ਹੀ ਵਿਧਾਨ ਸਭਾ ਹਲਕੇੇ ਵਿੱਚ ਇੱਕ ਬੂਥ ਤੋਂ ਦੂਜੇ ਬੂਥ ਵਿੱਚ ਵੋਟ ਤਬਦੀਲ ਕਰਨ ਲਈ ਵਰਤਿਆ ਜਾਂਦਾ ਸੀ, ਨੂੰ ਖ਼ਤਮ ਕਰਕੇ ਹੁਣ ਫ਼ਾਰਮ ਨੰ.8 ਵਿੱਚ ਹੀ ਇੱਕਠਾ ਕਰ ਦਿੱਤਾ ਗਿਆ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦੇ ਲਈ ਫ਼ਾਰਮ ਨੰ.8 ਭਰਿਆ ਜਾਵੇਗਾ।

ਇਸ ਤੋਂ ਇਲਾਵਾ 21 ਅਕਤੂਬਰ, 2023 (ਦਿਨ ਸ਼ਨੀਵਾਰ), 22 ਅਕਤੂਬਰ (ਦਿਨ ਐਤਵਾਰ) ਅਤੇ 18 ਨਵੰਬਰ (ਦਿਨ ਸ਼ਨੀਵਾਰ) ਅਤੇ 19 ਨਵੰਬਰ (ਦਿਨ ਐਤਵਾਰ) ਨੂੰ ਸਪੈਸ਼ਲ ਕੈਂਪ ਦੋਰਾਨ ਬੂਥ ਲੈਵਲ ਅਫ਼ਸਰ ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਬੈਠ ਕੇ ਦਾਅਵੇਂ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਇਸ ਸਮੇਂ ਦੋਰਾਨ ਪ੍ਰਾਪਤ ਕੀਤੇ ਗਏ ਫ਼ਾਰਮਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 17 ਅਕਤੂਬਰ ਤੋਂ 26 ਦਸੰਬਰ, 2023 ਤੱਕ ਕੀਤਾ ਜਾਵੇਗਾ।

Facebook Comments

Trending