Connect with us

ਪੰਜਾਬੀ

ਵੇਰਕਾ ਮਿਲਕ ਪਲਾਂਟ ਹੜ੍ਹ ਪ੍ਰਭਾਵਿਤ ਵਸਨੀਕਾਂ ਲਈ ਰੋਜ਼ਾਨਾ ਭੋਜਨ ਦੇ ਪੈਕੇਟ ਕਰੇਗਾ ਤਿਆਰ

Published

on

Verka Milk Plant will prepare daily food packets for flood affected residents

ਲੁਧਿਆਣਾ :  ਹੜ੍ਹਾਂ ਕਾਰਨ ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਦੇ ਪ੍ਰਭਾਵਿਤ ਵਸਨੀਕਾਂ ਦੀ ਫੌਰੀ ਲੋੜ ਨੂੰ ਪੂਰਾ ਕਰਨ ਲਈ ਵੇਰਕਾ ਮਿਲਕ ਪਲਾਂਟ ਲੁਧਿਆਣਾ ਨੂੰ ਜ਼ਰੂਰਤ ਅਨੁਸਾਰ ਰੋਜ਼ਾਨਾ ਖਾਣੇ ਦੇ ਪੈਕੇਟ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਸਥਾਨਕ ਵੇਰਕਾ ਪਲਾਂਟ ਵਿੱਚ ਭੋਜਨ ਦੇ ਪੈਕੇਟ ਤਿਆਰ ਕਰਕੇ ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਹਿੱਸੇ ਵੰਡੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਮਲਿਕ ਨੇ ਦੱਸਿਆ ਕਿ ਹਰੇਕ ਪੈਕਿੰਗ ਵਿੱਚ ਦੋ ਪੈਕਟ ਬਿਸਕੁਟ ਦੇ ਨਾਲ-ਨਾਲ ਪਾਣੀ ਦੀਆਂ ਦੋ ਬੋਤਲਾਂ, ਸੁੱਕੇ ਦੁੱਧ ਦੇ ਦੋ ਪੈਕੇਟ, ਬਰੈਡ, ਪਿੰਨੀ, ਚੱਮਚ, ਕੱਪ, ਮੋਮਬੱਤੀਆਂ ਅਤੇ ਮੈਚਸਟਿਕਸ ਹੋਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਸ਼ਾਲ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਹੈ ਅਤੇ ਸੀਨੀਅਰ ਅਧਿਕਾਰੀ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਨੂੰ ਯਕੀਨੀ ਬਣਾਏਗਾ। ਡੀ.ਐਫ.ਐਸ.ਸੀ. ਸੰਜੇ ਸ਼ਰਮਾ ਨੇ ਕਿਹਾ ਕਿ ਅਸੀਂ ਰੋਜ਼ਾਨਾ ਘੱਟੋ-ਘੱਟ 5000 ਫੂਡ ਪੈਕੇਟ ਤਿਆਰ ਕਰਨ ਲਈ ਸਮਰੱਥ ਹਾਂ ਪਰ ਲੁਧਿਆਣਾ ਅਤੇ ਮੋਗਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਮੰਗ ਨੂੰ ਦੇਖਦੇ ਹੋਏ ਇਹ ਗਿਣਤੀ ਵਧਾਈ ਵੀ ਜਾ ਸਕਦੀ ਹੈ।

Facebook Comments

Trending