Connect with us

ਪੰਜਾਬੀ

ਵੈਟਰਨਰੀ ਯੂਨੀਵਰਸਿਟੀ ਦੇ ਅਧਿਆਪਕਾਂ ਨੇ ਆਪਣੇ ਸੰਘਰਸ਼ ਨੂੰ ਕੀਤਾ ਮੁਲਤਵੀ

Published

on

Veterinary University teachers postponed their strike

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਅਧਿਆਪਕਾਂ ਦੀ ਹੜਤਾਲ ਕਾਰਨ ਅਧਿਆਪਨ, ਪਸਾਰ ਤੇ ਖੋਜ ਕਾਰਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਏ ਹਨ | ਪੀ.ਏ.ਯੂ. ਅਧਿਆਪਕ ਜਥੇਬੰਦੀ ਨੇ ਪ੍ਰਣ ਲਿਆ ਕਿ ਜਦੋਂ ਤੱਕ ਨਵੇਂ ਤਨਖ਼ਾਹ ਸਕੇਲ ਲਾਗੂ ਹੋਣ ਬਾਰੇ ਨੋਟੀਫ਼ਿਕੇਸ਼ਨ ਜਾਰੀ ਨਹੀਂ ਹੁੰਦੀ, ਉਦੋਂ ਤੱਕ ਉਹ ਕੋਈ ਵੀ ਦਫ਼ਤਰੀ ਕਾਰਜ ਨਹੀਂ ਕਰਨਗੇ ਅਤੇ ਸੰਘਰਸ਼ ਜਾਰੀ ਰਹੇਗਾ | ਹੜਤਾਲ ਕਾਰਨ ਪੀ.ਏ. ਯੂ. ਵਿਖੇ ਖੋਜ, ਪਸਾਰ ਤੇ ਅਧਿਆਪਨ ਕਾਰਨ ਪ੍ਰਭਾਵਿਤ ਰਹੇ |

ਅਧਿਆਪਕਾਂ ਨੇ ਪੀ.ਏ.ਯੂ. ਦੇ ਥਾਪਰ ਹਾਲ ਸਾਹਮਣੇ ਵੱਡਾ ਇਕੱਠ ਕੀਤਾ। ਦੂਸਰੇ ਪਾਸੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਵਲੋਂ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦਾ ਮਸਲਾ ਪੰਜਾਬ ਸਰਕਾਰ ਕੋਲ ਉਠਾ ਕੇ ਉਸ ਦਾ ਢੁੱਕਵਾਂ ਹੱਲ ਕਰਵਾਉਣ ਦਾ ਯਤਨ ਕਰਨਗੇ | ਉਪ ਕੁਲਪਤੀ ਦੀ ਅਪੀਲ ਤੋਂ ਬਾਅਦ ਵੈਟਰਨਰੀ ਯੂਨੀਵਰਸਿਟੀ ਦੇ ਅਧਿਆਪਕਾਂ ਨੇ ਆਪਣੇ ਸੰਘਰਸ਼ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਹੈ |

Facebook Comments

Trending