ਅਪਰਾਧ

ਵਿਜੀਲੈਂਸ ਵੱਲੋਂ ਲੁਧਿਆਣਾ ਟੈਂਡਰ ਘੁਟਾਲੇ ਵਿੱਚ ਦੋ ਡੀ.ਐਫ.ਐਸ.ਸੀ ਗ੍ਰਿਫਤਾਰ

Published

on

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਦੀ, ਦੋਵੇਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ, ਨੂੰ ਭਗੌੜਾ ਕਰਾਰ ਦੇਣ ਵਿਰੁੱਧ ਅਦਾਲਤੀ ਕਾਰਵਾਈ ਅਰੰਭ ਦਿੱਤੀ ਹੈ।

ਇਸ ਮਾਮਲੇ ਦੀ ਤਫਤੀਸ਼ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਗਿੱਲ ਤਤਕਾਲੀ ਡੀਐਫਐਸਸੀ ਲੁਧਿਆਣਾ ਪੱਛਮੀ ਅਤੇ ਹਰਵੀਨ ਕੌਰ ਤਤਕਾਲੀ ਡੀਐਫਐਸਸੀ ਲੁਧਿਆਣਾ ਪੂਰਬੀ ਸਨ ਜੋ ਇਸ ਸਮੇਂ ਸੁਖਵਿੰਦਰ ਸਿੰਘ ਗਿੱਲ ਡੀਐਫਐਸਸੀ ਫਰੀਦਕੋਟ ਅਤੇ ਹਰਵੀਨ ਕੌਰ ਡੀਐਫਐਸਸੀ ਜਲੰਧਰ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਉਕਤ ਟੈਂਡਰਾਂ ਦੀ ਅਲਾਟਮੈਂਟ ਸਮੇਂ ਇਹ ਦੋਸ਼ੀ ਜ਼ਿਲ੍ਹਾ ਟੈਂਡਰ ਕਮੇਟੀ ਦੇ ਮੈਂਬਰ/ਕਨਵੀਨਰ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਅਨੁਸਾਰ ਸੁਖਵਿੰਦਰ ਸਿੰਘ ਡੀਐਫਐਸਸੀ ਨੇ 2 ਲੱਖ ਰੁਪਏ ਅਤੇ ਇੱਕ ਆਈਫੋਨ ਰਿਸ਼ਵਤ ਵਜੋਂ ਲਿਆ ਸੀ ਅਤੇ ਹਰਵੀਨ ਕੌਰ ਡੀਐਫਐਸਸੀ ਨੇ ਮੁਲਜ਼ਮ ਤੇਲੂ ਰਾਮ ਠੇਕੇਦਾਰ ਤੋਂ ਠੇਕੇਦਾਰਾਂ/ਟੈਂਡਰਰਾਂ ਦਾ ਪੱਖ ਪੂਰਨ ਲਈ 3 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਿਉਰੋ ਵੱਲੋਂ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

Facebook Comments

Trending

Copyright © 2020 Ludhiana Live Media - All Rights Reserved.