Connect with us

ਅਪਰਾਧ

ਵਿਜੀਲੈਂਸ ਨੇ ਰਿ.ਸ਼.ਵ.ਤ ਲੈਂਦਾ ASI ਰੰਗੇ ਹੱਥੀਂ ਫੜ੍ਹਿਆ, ਕੇਸ ਹੱਲ ਕਰਨ ਲਈ ਮੰਗ ਰਿਹਾ ਸੀ ਪੈਸੇ

Published

on

Vigilance catches bribe-taking ASI red-handed, demanding money to solve case

ਲੁਧਿਆਣਾ : ਇੱਥੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਕ ਏ. ਐੱਸ. ਆਈ. ਨੂੰ ਰਿਸ਼ਵਦ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਥਾਣਾ ਮਿਹਰਬਾਨ ‘ਚ ਤਾਇਨਾਤ ਏ. ਐੱਸ. ਆਈ. ਅਰੁਣ ਕੁਮਾਰ ਕਿਸੇ ਕੇਸ ਨੂੰ ਹੱਲ ਕਰਾਉਣ ਲਈ ਵਿਅਕਤੀ ਕੋਲੋਂ ਰਿਸ਼ਵਤ ਮੰਗ ਰਿਹਾ ਸੀ।

ਉਕਤ ਵਿਅਕਤੀ ਨੇ ਪਹਿਲਾਂ ਏ. ਐੱਸ. ਆਈ. ਨੂੰ ਗੂਗਲ ਪੇਅ ਅਤੇ ਪੇ. ਟੀਐੱਮ. ਰਾਹੀਂ ਵੀ ਪੈਸੇ ਦਿੱਤੇ। ਇਸ ਤੋਂ ਬਾਅਦ ਉਸ ਨੇ ਹੋਰ ਪੈਸਿਆਂ ਦੀ ਮੰਗ ਕੀਤੀ ਤਾਂ ਉਕਤ ਵਿਅਕਤੀ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ। ਵਿਜੀਲੈਂਸ ਨੇ ਟਰੈਪ ਲਾ ਕੇ ਏ. ਐੱਸ. ਆਈ. ਨੂੰ ਉਸ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ, ਜਦੋਂ ਉਹ ਕਚਹਿਰੀ ਕੰਪਲੈਕਸ ਨੇੜੇ ਰਿਸ਼ਵਤ ਲੈ ਰਿਹਾ ਸੀ।

Facebook Comments

Trending