Connect with us

ਅਪਰਾਧ

ਵਿਜੀਲੈਂਸ ਨੇ ਨਾਇਬ ਕੋਰਟ ਏ.ਐਸ.ਆਈ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

Published

on

Vigilance caught Naib Court ASI red-handed by accepting a bribe of Rs 7000

ਸਮਰਾਲਾ (ਲੁਧਿਆਣਾ ) : ਵਿਜੀਲੈਂਸ ਬਿਊਰੋ ਨੇ ਸਮਰਾਲਾ ਵਿਖੇ ਨਾਇਬ ਕੋਰਟ ਦੇ ਏ.ਐਸ.ਆਈ ਅਵਤਾਰ ਸਿੰਘ ਨੂੰ 7 ਹਜਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਕਾਬੂ ਕਰਕੇ ਉਸਦੇ ਖਿਲਾਫ ਭਿ੍ਰਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸ਼ਿਕਾਇਤਕਰਤਾ ਸੰਦੀਪ ਕੁਮਾਰ ਵਾਸੀ ਗਿਆਨਪੁਰਾ ਉੱਤਰ ਪ੍ਰਦੇਸ਼ ਹਾਲ ਵਾਸੀ ਨਾਗਰਾ ਕਲੋਨੀ ਮਾਛੀਵਾੜਾ ਨੇ ਏ.ਐਸ.ਆਈ ਅਵਤਾਰ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਇਕ ਦੁਰਘਟਨਾ ਦੇ ਕੇਸ ‘ਚ ਦੋਹਾਂ ਧਿਰਾਂ ਵਿਚਕਾਰ ਹੋਏ ਸਮਝੌਤੇ ਨੂੰ ਨੇਪਰੇ ਚੜ੍ਹਾਉਣ ਲਈ ਅਦਾਲਤ ‘ਚ ਉਸਦੇ ਬਿਆਨ ਦਰਜ ਕਰਵਾਉਣ ਖਾਤਰ ਸਰਕਾਰੀ ਵਕੀਲ ਦੇ ਨਾਂ ਤੇ 20 ਹਜਾਰ ਰੁਪਏ ਦੀ ਮੰਗ ਕਰ ਰਿਹਾ ਸੀ

ਇਸ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਨਾਇਬ ਕੋਰਟ ਨੂੰ 7 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ। ਇਸ ਸਬੰਧੀ ਲੁਧਿਆਣਾ ਦੇ ਵਿਜੀਲੈਂਸ ਬਿਊਰੋ ਦੇ ਥਾਣੇ ‘ਚ ਮਾਮਲਾ ਦਰਜ਼ ਕੀਤਾ ਗਿਆ ਹੈ ਤੇ ਅਗਲੀ ਜਾਂਚ ਜਾਰੀ ਹੈ।

Facebook Comments

Trending