ਅਪਰਾਧ

ਵਿਜੀਲੈਂਸ ਦੀ ਲੁਧਿਆਣਾ ‘ਚ ਵੱਡੀ ਕਾਰਵਾਈ, 26 ਲੱਖ ਦੀ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਗ੍ਰਿਫ਼ਤਾਰ

Published

on

ਲੁਧਿਆਣਾ : ਵਿਜੀਲੈਂਸ ਬਿਊਰੋ ਨੇ ਚੰਡੀਗੜ੍ਹ ਦੇ ਇਨਕਮ ਟੈਕਸ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀਏ) ਅੰਕੁਸ਼ ਸਰੀਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਹੈਲਪਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਪ੍ਰਾਈਵੇਟ ਤੌਰ ‘ਤੇ ਪ੍ਰੈਕਟਿਸ ਕਰ ਰਹੇ ਉਪਰੋਕਤ ਸੀਏ ਵਿਰੁੱਧ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਸਿੱਧੂ ਵਾਸੀ ਪਿੰਡ ਮਲਸੀਆਂ, ਜ਼ਿਲ੍ਹਾ ਲੁਧਿਆਣਾ ਨੇ ਦੋਸ਼ ਲਾਇਆ ਹੈ ਕਿ ਉਕਤ ਸੀਏ ਨੇ ਇੱਕ ਨੋਟਿਸ ਦੇ ਨਿਪਟਾਰੇ ਦੇ ਬਦਲੇ ਇਨਕਮ ਟੈਕਸ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਬਦਲੇ ਦੋ ਕਿਸ਼ਤਾਂ ਵਿੱਚ 26 ਲੱਖ ਰੁਪਏ ਲਏ ਸਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸ ਨੇ 15 ਜਨਵਰੀ 2023 ਨੂੰ 25 ਲੱਖ ਰੁਪਏ ਦੀ ਨਕਦੀ ਸੀਏ ਨੂੰ ਉਸ ਦੀ ਰਿਹਾਇਸ਼ ‘ਤੇ ਸੌਂਪੀ ਸੀ ਅਤੇ ਵੀਡੀਓ ਵੀ ਬਣਾਈ ਸੀ।

ਇਸ ਤੋਂ ਬਾਅਦ ਸੀਏ ਅੰਕੁਸ਼ ਸਰੀਨ ਨੇ 26 ਜਨਵਰੀ ਨੂੰ ਸ਼ਿਕਾਇਤਕਰਤਾ ਤੋਂ ਆਮਦਨ ਕਰ ਵਿਭਾਗ ਦੇ ਜੂਨੀਅਰ ਅਧਿਕਾਰੀਆਂ ਲਈ 1 ਲੱਖ ਰੁਪਏ ਹੋਰ ਲਏ ਸਨ। ਬੁਲਾਰੇ ਨੇ ਦੱਸਿਆ ਕਿ ਆਈਟੀ ਵਿਭਾਗ ਤੋਂ ਪੁੱਛਗਿੱਛ ਦੌਰਾਨ ਸ਼ਿਕਾਇਤਕਰਤਾ ਨੂੰ ਪਤਾ ਲੱਗਾ ਕਿ ਆਈਟੀ ਵਿਭਾਗ ਵੱਲੋਂ ਨੋਟਿਸ ਦਾਇਰ ਨਹੀਂ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਪਤਾ ਲੱਗਾ ਕਿ ਸੀਏ ਨੇ ਇਨਕਮ ਟੈਕਸ ਅਧਿਕਾਰੀਆਂ ਦੇ ਨਾਂ ‘ਤੇ ਭਾਰੀ ਰਿਸ਼ਵਤ ਲਈ ਹੈ। ਰਿਸ਼ਵਤ ਜਾਂ ਜ਼ੁਰਮਾਨਾ ਕਿਸੇ ਨੂੰ ਅੱਗੇ ਨਹੀਂ ਦਿੱਤਾ ਸੀ। ਸ਼ਿਕਾਇਤਕਰਤ ਕੰਮ ਨਾ ਹੋਣ ‘ਤੇ ਸੀਏ ਕੋਲੋਂ ਪੈਸੇ ਵਾਪਸ ਮੰਗੇ।

Facebook Comments

Trending

Copyright © 2020 Ludhiana Live Media - All Rights Reserved.