Connect with us

ਅਪਰਾਧ

ਵਿਜੀਲੈਂਸ ਨੇ PSPCL ਦਾ ਮੁਲਾਜ਼ਮ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

Published

on

Vigilance nabs PSPCL employee for taking Rs 10,000 bribe

ਲੁਧਿਆਣਾ : ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਪੀ. ਐੱਸ. ਪੀ. ਸੀ. ਐੱਲ. ਦੇ ਲੁਧਿਆਣਾ ਜ਼ਿਲ੍ਹੇ ’ਚ ਲੱਖੋਵਾਲ, ਕੋਹਾੜਾ ਦਫ਼ਤਰ ’ਚ ਤਾਇਨਾਤ ਮਾਲੀਆ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਾਲੀਆ ਸਹਾਇਕ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲੱਖੋਵਾਲ ਦੇ ਵਸਨੀਕ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਹੈ।

ਸ਼ਿਕਾਇਤਕੲਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਮੁਲਜ਼ਮ ਪਰਮਜੀਤ ਸਿੰਘ ਉਸ ਦੇ ਪਿਤਾ ਦੇ ਨਾਂ ’ਤੇ ਦਰਜ ਟਿਊਬਵੈੱਲ ਦੇ ਬਿਜਲੀ ਕੁਨੈਕਸ਼ਨ ਨੂੰ ਉਸ ਦੇ ਨਾਂ ’ਤੇ ਤਬਦੀਲ ਕਰਨ ਲਈ 50,000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 30,000 ਰੁਪਏ ’ਚ ਹੋਇਆ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਨੇ ਪਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Facebook Comments

Trending