ਲੁਧਿਆਣਾ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ 20 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਹੋਏ ਹਨ। ਐਸ. ਐਸ. ਪੀ. ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਇਸ ਦੀ ਪੁਸ਼ਟੀ ਕੀਤੀ। ਵਿਜੀਲੈਂਸ ਵਲੋਂ ਪਿਛਲੇ ਦਿਨੀ ਵੈਦ ਦੇ ਵੱਖ ਵੱਖ ਟਿਕਾਣਿਆਂ ‘ਤੇ ਰੇਡ ਕੀਤੀ ਗਈ ਸੀ।
ਆਬਕਾਰੀ ਵਿਭਾਗ ਨੇ ਵਿਜੀਲੈਂਸ ਦੀ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਦੌਰਾਨ ਸ਼ਰਾਬ ਦੀ ਬਰਾਮਦਗੀ ਦੇ ਮਾਮਲੇ ‘ਚ ਸਾਬਕਾ ਡਿਪਟੀ ਕਮਿਸ਼ਨਰ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਵਿਜੀਲੈਂਸ ਨੇ ਸੋਮਵਾਰ ਨੂੰ ਉਸ ਦੇ ਘਰ ਛਾਪਾ ਮਾਰਿਆ ਤਾਂ ਉਥੋਂ 73 ਬੋਤਲਾਂ ਵਿਦੇਸ਼ੀ ਅਤੇ ਚੰਡੀਗੜ੍ਹ ਸ਼ਰਾਬ ਬਰਾਮਦ ਹੋਈ