ਅਪਰਾਧ

ਵਿਜੀਲੈਂਸ ਵੱਲੋਂ ਰਿਸ਼ਵਤ ਕੇਸ ‘ਚ SHO ਤੇ ਸਬ-ਇੰਸਪੈਕਟਰ ‘ਤੇ ਕੇਸ ਦਰਜ

Published

on

ਲੁਧਿਆਣਾ : ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਥਾਣਾ ਕੂੰਮਕਲਾਂ ਦੇ ਐੱਸਐੱਚਓ ਤੇ ਇਕ ਸਹਾਇਕ ਇੰਸਪੈਕਟਰ ‘ਤੇ ਐੱਫਆਈਆਰ ਦਰਜ ਕੀਤੀ ਗਈ ਹੈ ਜਦੋਂ ਕਿ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਥਾਣੇ ਦੇ ਮੁਨਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਥਾਣਾ ਕੂੰਮਕਲਾਂ ਵਿਚ ਤਾਇਨਾਤ ਮੁਨਸ਼ੀ ਹਰਦੀਪ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਕਾਬੂ ਕੀਤਾ ਹੈ। ਇਹ ਕਾਰਵਾਈ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ।

ਸੂਤਰਾਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਨਫੀ ਹਰਦੀਪ ਸਿੰਘ ਨੇ ਜਾਂਚ ਦੌਰਾਨ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਐੱਸਐੱਚਓ ਪਰਮਜੀਤ ਸਿੰਘ ਤੇ ਸਹਾਇਕ ਸਬ-ਇੰਸਪੈਕਟਰ ਰਣਧੀਰ ਸਿੰਘ ਨੂੰ ਵੀ ਨਾਮਜ਼ਦ ਕਰ ਲਿਆ ਹੈ। ਅਧਿਕਾਰੀਆਂ ਵੱਲੋਂ ਦੋਵੇਂ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਸ ਨੇ ਦੋਸ਼ ਲਗਾਇਆ ਕਿ ਐੱਸਐੱਚਓ ਪਰਮਜੀਤ ਸਿੰਘ (ਐੱਸਆਈ) ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਤੇ ਮੁਨਸ਼ੀ ਹਰਦੀਪ ਸਿੰਘ ਨੇ 50 ਹਜ਼ਾਰ ਰੁਪਏ ਵਿਚ ਸੌਦਾ ਤੈਅ ਕੀਤਾ ਸੀ।

ਸ਼ਿਕਾਇਤਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਏਐੱਸਆਈ ਰਣਧੀਰ ਸਿੰਘ ਨੇ 35 ਹਜ਼ਾਰ ਦੀ ਰਿਸ਼ਵਤ ਲਈ ਤੇ ਹਰਦੀਪ ਨੇ 20,000 ਰੁਪਏ ਵੱਖ ਲਏ ਹਨ। ਉਸ ਨੇ ਹਰਦੀਪ ਸਿੰਘ ਨਾਲ ਗੱਲਬਾਤ ਕੀਤੀ ਤੇ ਇਕ ਕਾਲ ਰਿਕਾਰਡਿੰਗ ਵੀ ਤਿਆਰ ਕੀਤੀ। ਕਾਲ ਰਿਕਾਰਡਿੰਗ ਦੇ ਆਧਾਰ ‘ਤੇ ਵਿਜੀਲੈਂਸ ਨੇ ਜਾਂਚ ਕਰਕੇ ਇਸ ਮਾਮਲੇ ਵਿਚ ਹਰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ।

Facebook Comments

Trending

Copyright © 2020 Ludhiana Live Media - All Rights Reserved.