ਲੁਧਿਆਣਾ : ਆਲ ਇੰਡੀਆ ਇੰਟਰ ਵਰਸਿਟੀ ਬਾਕਸਿੰਗ ਚੈਂਪੀਅਨਸ਼ਿਪ’ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਮਨਦੀਪ ਕੌਰ ਦੇ ਪਿੰਡ ਪੁੱਜਣ ‘ਤੇ ਨਿੱਘਾ ਸਵਾਗਤ ਹੋਇਆ।
ਇਸ ਮੌਕੇ 5 ਜੈਬ ਅਕੈਡਮੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਮਨਦੀਪ ਕੌਰ ਸੰਧੂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ‘ਆਲ ਇੰਡੀਆ ਇੰਟਰ ਵਰਸਿਟੀ ਬਾਕਸਿੰਗ ਚੈਂਪੀਅਨਸ਼ਿਪ’ ਵਿੱਚ ਭਾਗ ਲਿਆ ਸੀ। ਉਸ ਨੇ ਇਨ੍ਹਾਂ ਮੁਕਾਬਲਿਆਂ ਦੌਰਾਨ ਵਿਰੋਧੀ ਮੁੱਕੇਬਾਜ਼ਾਂ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ।
ਇਸ ਮੌਕੇ ਸਾਬਕਾ ਸਰਪੰਚ ਮੇਜਰ ਸਿੰਘ, ਸਾਬਕਾ ਪੰਚ ਰੂਪ ਸਿੰਘ ਅਤੇ ਬਾਈ ਰਛਪਾਲ ਸਿੰਘ ਸਿੱਧੂ ਨੇ ਖਿਡਾਰੀਆਂ ਨੂੰ ਪੇ੍ਰਰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਮਨਦੀਪ ਕੌਰ ਸੰਧੂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ।