Connect with us

ਲੁਧਿਆਣਾ ਨਿਊਜ਼

ਲੁਧਿਆਣਾ ‘ਚ ਮਸ਼ਹੂਰ ਢਾਬੇ ਦਾ ਮਾਲਕ ਗ੍ਰਿਫਤਾਰ, ਤਾਲਾਬੰਦੀ ਨਿਯਮਾਂ ਦੀ ਕੀਤੀ ਉਲੰਘਣਾ

Published

on

ਲੁਧਿਆਣਾ ‘ਚ ਖਤਰਨਾਕ ਕੋਰੋਨਾ ਕਾਰਨ ਸਥਿਤੀ ਬੇਕਾਬੂ ਹੁੰਦੀ ਨਜ਼ਰ ਆ ਰਹੀ ਹੈ ਜਿਸ ਦੇ ਮੱਦੇਨਜ਼ਰ ਸੂਬੇ ਸਰਕਾਰ ਵੱਲੋਂ ਹਫਤਾਵਾਰੀ ਯਾਨੀ ਸ਼ਨੀਵਾਰ ਅਤੇ ਐਤਵਾਰ ਨੂੰ ਕਰਫਿਊ ਸਖਤੀ ਨਾਲ ਲਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਲੁਧਿਆਣਾ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਗੁਰਸੇਵਕ ਸਿੰਘ ਪੁੱਤਰ ਸੁਰਜੀਤ ਸਿੰਘ ਨਿਵਾਸੀ ਨਿਊ ਜਨਤਾ ਨਗਰ ਸ਼ਿਮਲਾਪੁਰੀ ਨੂੰ ਕਾਬੂ ਕੀਤਾ ਹੈ ਅਤੇ ਪੁਲਿਸ ਅਨੁਸਾਰ ਕਥਿਤ ਦੋਸ਼ੀ ਏ. ਟੀ. ਆਈ. ਕਾਲਜ ਸੜਕ ਤੇ ਆਪਣੀ ਪੱਗਾਂ ਦੀ ਦੁਕਾਨ ਖੋਲ੍ਹ ਕੇ ਗ੍ਰਾਹਕਾਂ ਨੂੰ ਦਸਤਾਰਾਂ ਬਣ ਰਿਹਾ ਸੀ। ਪੁਲਿਸ ਨੇ ਉਸ ਦੇ ਖਿਲਾਫ ਅਲੱਗ-ਅਲੱਗ ਧਾਰਾ ਤਹਿਤ ਕੇਸ ਦਰਜ ਕੀਤਾ ਹੈ।

ਦੂਜੇ ਪਾਸੇ ਪੁਲਿਸ ਨੇ ਰਣਜੀਤ ਕੁਮਾਰ ਨਿਵਾਸੀ ਹੈਬੋਵਾਲ ਕਲਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਦੋਸ਼ੀ ਆਪਣੀ ਇਲੈਕਟ੍ਰਾਨਿਕ ਸਾਮਾਨ ਦੀ ਦੁਕਾਨ ਖੋਲ੍ਹ ਕੇ ਲੋਕਾਂ ਨੂੰ ਸਾਮਾਨ ਸਪਲਾਈ ਕਰ ਰਿਹਾ ਸੀ। ਇਸ ਤੋਂ ਇਲਾਵਾ ਪੁਲਿਸ ਨੇ ਪ੍ਰਕਾਸ਼ ਢਾਬਾ ਦੇ ਮਾਲਕ ਹਰਸ਼ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਦੋਸ਼ੀ ਵੀ ਤਾਲਾਬੰਦੀ ਦੀ ਹੁਕਮਾਂ ਦੀ ਉਲੰਘਣਾ ਕਰਕੇ ਦੁਕਾਨ ਤੇ ਸਾਮਾਨ ਸਪਲਾਈ ਕਰ ਰਿਹਾ ਸੀ। ਦੂਜੇ ਪਾਸੇ ਪੁਲਿਸ ਨੇ ਰਿਸ਼ੂ ਕੁਮਾਰ ਨਿਵਾਸੀ ਫ਼ੌਜੀ ਮੁਹੱਲਾ ਅਤੇ ਕ੍ਰਿਸ਼ਨ ਕੁਮਾਰ ਪੁੱਤਰ ਸ਼ਿਵ ਨਾਰਾਇਣ ਨਿਵਾਸੀ ਇੰਦਰ ਨਗਰ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਦੋਸ਼ੀ ਆਪਣੀਆਂ ਦੁਕਾਨਾਂ ਖੋਲ੍ਹ ਕੇ ਕਰਫਿਊ ਦੌਰਾਨ ਲੋਕਾਂ ਨੂੰ ਸਾਮਾਨ ਸਪਲਾਈ ਕਰ ਰਹੇ ਸਨ। ਪੁਲਿਸ ਨੇ ਇਨ੍ਹਾਂ ਸਾਰਿਆਂ ਖਿਲਾਫ ਅਲੱਗ-ਅਲੱਗ ਧਾਰਾ ਤਹਿਤ ਕੇਸ ਦਰਜ ਕੀਤੇ ਹਨ।

Source: ajitjalandhar

Facebook Comments

Advertisement

Advertisement

ਤਾਜ਼ਾ

ਇੰਡੀਆ ਨਿਊਜ਼48 seconds ago

ਕੋਰੋਨਾ ਮਾਮਲਿਆਂ ‘ਚ ਲਗਾਤਾਰ ਵਾਧਾ ਜਾਰੀ, ਦੇਸ਼ ‘ਚ ਮਾਮਲੇ ਹੋਏ 53 ਲੱਖ ਤੋਂ ਪਾਰ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਰੋਜਾਨਾ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਦੇਸ਼ ‘ਚ ਕੋਰੋਨਾ...

ਇੰਡੀਆ ਨਿਊਜ਼14 mins ago

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ‘ਚ ਆਇਆ ਭੂਚਾਲ

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ 70 ਕਿੱਲੋਮੀਟਰ ਉੱਤਰ ‘ਚ ਅੱਜ ਸਵੇਰੇ 8.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਣਯੋਗ...

ਲੁਧਿਆਣਾ ਨਿਊਜ਼19 mins ago

ਲੁਧਿਆਣਾ ਦੇ ਮਸ਼ਹੂਰ ਜਿਊਲਰ ਦੇ ਮਾਲਕ ਨੇ ਗੋਲੀ ਮਾਰਕੇ ਕੀਤੀ ਖੁਦਕੁਸ਼ੀ, ਫੈਲੀ ਸਨਸਨੀ

ਲੁਧਿਆਣਾ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਬਣ ਗਿਆ ਜਦੋਂ ਇੱਥੇ ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰਕੇ...

ਲੁਧਿਆਣਾ ਨਿਊਜ਼17 hours ago

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬਣੇ ਚਿੰਤਾਜਨਕ, 388 ਨਵੇਂ ਮਾਮਲਿਆਂ ਸਣੇ 18 ਮਰੀਜ਼ਾਂ ਦੀ ਹੋਈ ਮੌਤ

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ...

ਇੰਡੀਆ ਨਿਊਜ਼17 hours ago

ਕੇਜਰੀਵਾਲ ਸਰਕਾਰ ਦਾ ਅਹਿਮ ਫੈਸਲਾ, ਹੁਣ ਇਸ ਤਰੀਕ ਤੱਕ ਨਹੀਂ ਖੁੱਲ੍ਹਣਗੇ ਸਕੂਲ

ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ 5 ਅਕਤੂਬਰ...

ਬਾਲੀਵੁੱਡ17 hours ago

ਫੈਨ ਨੇ ਇਸ ਤਰ੍ਹਾਂ ਬਣਾਇਆ ਸੁਸ਼ਾਂਤ ਸਿੰਘ ਰਾਜਪੂਤ ਨੂੰ ਅਮਰ, ਸੋਸ਼ਲ ਮੀਡੀਆ ਤੇ ਹੋ ਰਹੀ ਤਾਰੀਫ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਦੇਸ਼ ‘ਚ ਉਨ੍ਹਾਂ...

ਪੰਜਾਬ ਨਿਊਜ਼18 hours ago

ਹੋ ਜਾਓ ਸਾਵਧਾਨ, ਹੁਣ ਫੇਸਬੁੱਕ ਜਰੀਏ ਇਸ ਤਰ੍ਹਾਂ ਵੀ ਹੋ ਰਹੀ ਹਜ਼ਾਰਾਂ ਰੁਪਏ ਦੀ ਠੱਗੀ

ਜਲੰਧਰ ‘ਚ ਸੋਸ਼ਲ ਮੀਡੀਆ ਜਰੀਏ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਫੇਸਬੁੱਕ ਤੇ ਸਰਗਰਮ ਠੱਗ ਨੇ ਬੈਂਕ ਆਫ ਬੜੌਦਾ ਦੇ...

ਲੁਧਿਆਣਾ ਨਿਊਜ਼18 hours ago

ਲੁਧਿਆਣਾ ਦੇ ਹੈਬੋਵਾਲ ਨੇੜੇ ਪਤਨੀ ਤੋਂ ਦੁਖੀ ਹੋਏ ਪਤੀ ਨੇ ਚੁੱਕਿਆ ਖੌਫਨਾਕ ਕਦਮ, ਉਜੜਿਆ ਪਰਿਵਾਰ

ਲੁਧਿਆਣਾ ਦੇ ਹੈਬੋਵਾਲ ਕਲਾਂ ਦੇ ਚੰਦਰ ਨਗਰ ਇਲਾਕੇ ‘ਚ ਪਤਨੀ ਤੋਂ ਕਥਿਤ ਤੌਰ ਤੇ ਦੁਖੀ ਹੋ ਕੇ ਨੌਜਵਾਨ ਨੇ ਫਾਹ...

ਲੁਧਿਆਣਾ ਨਿਊਜ਼18 hours ago

ਲੁਧਿਆਣਾ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲਿਆਂ ਦਾ ਪਰਦਾਫਾਸ਼, 2 ਸਮੱਗਲਰ ਗ੍ਰਿਫਤਾਰ

ਲੁਧਿਆਣਾ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲਿਆਂ ਤੇ ਸ਼ਿੰਕਜਾ ਕੱਸਦੇ ਹੋਏ ਥਾਣਾ ਡੇਹਲੋਂ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ...

ਇੰਡੀਆ ਨਿਊਜ਼19 hours ago

ਗੂਗਲ ਨੇ ਪਲੇਅ ਸਟੋਰ ਤੋਂ ਹਟਾਈ Paytm App, ਜਾਣੋਂ ਕਿਉਂ ਲੈਣਾ ਪਿਆ ਇਹ ਵੱਡਾ ਫੈਸਲਾ

ਗੂਗਲ ਪਲੇਅ ਸਟੋਰ ਤੋਂ Paytm App ਅਤੇ ਪੇ.ਟੀ.ਐੱਮ. ਫਰਸਟ ਗੇਮ ਨੂੰ ਹਟਾ ਦਿੱਤਾ ਗਿਆ ਹੈ। ਇਸ ਮੌਕੇ ਗੂਗਲ ਨੇ ਦੱਸਿਆ...

ਪੰਜਾਬ ਨਿਊਜ਼19 hours ago

ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਤੇ 22600 ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 2 ਗ੍ਰਿਫਤਾਰ

ਪਠਾਨਕੋਟ ਦੇ ਥਾਣਾ ਡਿਵੀਜਨ ਨੰਬਰ 1 ਦੀ ਪੁਲਿਸ ਵੱਲੋਂ ਏ. ਐੱਸ. ਆਈ. ਬਲਵੀਰ ਸਿੰਘ ਸਮੇਤ ਪੁਲਿਸ ਟੀਮ ਗਸ਼ਤ ਅਤੇ ਚੈਕਿੰਗ...

ਪੰਜਾਬ ਨਿਊਜ਼20 hours ago

PGI ਚੰਡੀਗੜ੍ਹ ਨੇ ਕੋਰੋਨਾ ਤੇ ਹੋਈ ਰਿਸਰਚ ਦੇ ਆਧਾਰ ਤੇ ਕੀਤਾ ਵੱਡਾ ਖੁਲਾਸਾ

ਪੀਜੀਆਈ ਚੰਡੀਗੜ੍ਹ ਨੇ ਇੱਕ ਰਿਸਰਚ ਦੇ ਆਧਾਰ ਤੇ ਵੱਡਾ ਖੁਲਾਸਾ ਕੀਤਾ ਹੈ ਕਿ ਸ਼ਹਿਰ ‘ਚ ਕੋਰੋਨਾ ਦੇ 90 ਫੀਸਦੀ ਮਾਮਲਿਆਂ...

Trending