ਖੇਡਾਂ
ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੀ ਵਾਲੀਬਾਲ ਟੀਮ ਨੇ ਜਿੱਤਿਆ ਕਾਂਸੀ ਦਾ ਤਮਗਾ
Published
3 years agoon
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨਵਰਸਿਟੀ ਚੰਡੀਗੜ੍ਹ ਵਿੱਚ ਹੋਈ ਪੰਜਾਬ ਯੂਨੀਵਰਸਿਟੀ ਵਾਲੀਬਾਲ ਇੰਟਰ ਕਾਲਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਕਾਲਜ ਦੀ ਟੀਮ ਨੇ ਪੰਜਾਬ ਯੂਨੀਵਰਸਿਟੀ ਦੀ ਟੀਮ, ਗੌਰਮਿੰਟ ਕਾਲਜ ਸੈਕਟਰ-46 ਦੀ ਟੀਮ ਨੂੰ ਹਰਾ ਕੇ ਉਸ ਤੋਂ ਬਾਅਦ ਲੀਗ ਵਿੱਚ ਪਹੁੰਚ ਕੇ ਗੌਰਮਿੰਟ ਕਾਲਜ ਸੈਕਟਰ-42 ਦੀ ਟੀਮ ਨੂੰ ਪਿੱਛੇ ਛੱਡ ਕੇ ਤੀਸਰਾ ਸਥਾਨ ਜਿੱਤ ਕੇ ਕਾਂਸੀ ਦਾ ਤਗਮਾ ਹਾਸਲ ਕੀਤਾ।
ਕਾਲਜ ਦੀ ਵਾਲੀਬਾਲ ਟੀਮ ਨੇ ਪਹਿਲੀ ਵਾਰ ਚੈਪੀਅਨਸ਼ਿਪ ਵਿੱਚ ਹਿੱਸਾ ਲਿਆ ਤੇ ਕਾਂਸੀ ਦਾ ਤਗਮਾ ਜਿੱਤ ਕੇ ਖ਼ੁਸ਼ੀ ਨੂੰ ਦੁੱਗਣਾ ਕਰ ਦਿੱਤਾ। ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ .ਡਾ. ਰਾਜੇਸ਼ਵਰਪਾਲ ਕੌਰ ਨੇ ਇਸ ਕਾਮਯਾਬੀ ਲਈ ਸਰੀਰਿਕ ਸਿੱਖਿਆ ਵਿਭਾਗ ਦੇ ਪ੍ਰਾਧਿਆਪਕ ਰਾਣੀ ਕੌਰ ਅਤੇ ਟੀਮ ਦੀ ਕੋਚ ਗੁਣਜੀਤ ਕੌਰ ਦੀ ਮਿਹਨਤ ਅਤੇ ਚੰਗੇ ਮਾਰਗ ਦਰਸ਼ਨ ਦੇ ਲਈ ਪ੍ਰਸ਼ੰਸਾ ਕੀਤੀ ।
ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ੍ਰ ਰਣਜੋਧ ਸਿੰਘ ਨੇ ਇਸ ਅਵਸਰ ਤੇ ਕਾਲਜ ਦੀ ਵਾਲੀਬਾਲ ਟੀਮ ਦੀ ਪ੍ਰਸ਼ੰਸਾ ਕੀਤੀ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਕਾਲਜ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰਨ ਲਈ ਸਾਰੀ ਟੀਮ ਨੂੰ ਬਹੁਤ ਬਹੁਤ ਵਧਾਈ ਦਿੱਤੀ । ਕਾਰਜਕਾਰੀ ਪ੍ਰਿੰ. ਡਾ. ਰਾਜੇਸ਼ਵਰਪਾਲ ਕੌਰ ਨੇ ਜੇਤੂ ਖਿਡਾਰਣਾਂ ਦੇ ਮਾਤਾ ਪਿਤਾ ਨੂੰ ਵੀ ਵਧਾਈ ਦਿੱਤੀ।
You may like
-
ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਮਨਾਇਆ ਗਿਆ “ਸਵੱਛਤਾ ਦਿਵਸ”
-
ਲੁਧਿਆਣਾ ਦੇ ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਮਨਾਇਆ ਗਿਆ ਹਿੰਦੀ ਦਿਵਸ
-
“ਮੇਰਾ ਬਿੱਲ ਐਪ” ਵਿਸ਼ੇ ‘ਤੇ ਐਕਸਟੈਂਸ਼ਨ ਲੈਕਚਰ ਦਾ ਆਯੋਜਨ
-
ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ
-
ਰਾਮਗੜ੍ਹੀਆ ਗਰਲਜ਼ ਕਾਲਜ ‘ਚ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਦਾ ਸੰਗਠਨ
-
ਡੀ.ਬੀ.ਈ.ਈ. ਵਲੋਂ ਸਵੈ-ਰੋਜ਼ਗਾਰ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ
