ਪੰਜਾਬੀ

 ਵੋਟਰ ਹੈਲਪਲਾਈਨ ਮੋਬਾਈਲ ਐਪ ਤੇ ਐਨ.ਵੀ.ਐਸ.ਪੀ. ਪੋਰਟਲ ‘ਤੇ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਾਉਣ ਦਾ ਸੱਦਾ

Published

on

ਲੁਧਿਆਣਾ :  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਨੌਜਵਾਨਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ – 2022 ਤੋਂ ਪਹਿਲਾਂ ਵੋਟਰ ਹੈਲਪਲਾਈਨ ਮੋਬਾਈਲ ਐਪ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐੱਨ.ਵੀ.ਐਸ.ਪੀ.) ਪੋਰਟਲ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ।

ਆਗਾਮੀ ਵਿਧਾਨ ਸਭਾ ਚੋਣਾਂ 2022 ਲਈ ਵੋਟਰਾਂ ਦੇ ਨਾਵਾਂ ਦੀ ਤਸਦੀਕ, ਨਵੀਂ ਰਜਿਸਟ੍ਰੇਸ਼ਨ, ਵੋਟਰ ਵੇਰਵਿਆਂ ਵਿੱਚ ਤਬਦੀਲੀਆਂ ਅਤੇ ਵੋਟਰ ਸ਼ਨਾਖਤੀ ਕਾਰਡਾਂ ਵਿੱਚ ਸੁਧਾਈ ਕਰਨ ਲਈ ਲਗਾਏ ਗਏ ਵਿਸ਼ੇਸ਼ ਬੂਥ ਪੱਧਰੀ ਕੈਂਪ ਦਾ ਅੱਜ ਸਥਾਨਕ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਮਿਲਰ ਗੰਜ ਵਿਖੇ ਨਿਰੀਖਣ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਾਰੇ ਉਪਰਾਲੇ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਹਨ ਕਿ ਹਰੇਕ ਯੋਗ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਵਾ ਕੇ ਲੋਕਤੰਤਰੀ ਪ੍ਰਣਾਲੀ ਵਿੱਚ ਭਾਗ ਲੈ ਸਕਣ.

ਉਨ੍ਹਾਂ ਟੈਕਨਾਲੋਜੀ ਦੇ ਮਾਹਿਰ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣੇ ਕੰਪਿਊਟਰ ਜਾਂ ਮੋਬਾਈਲ ‘ਤੇ ਇੱਕ ਕਲਿੱਕ ਰਾਹੀਂ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਐਪ ਅਤੇ ਪੋਰਟਲ ਦੀ ਵਰਤੋਂ ਕਰਨ, ਜਿਸ ਨਾਲ ਬਿਨੈ-ਪੱਤਰ ਜਮ੍ਹਾ ਕਰਾਉਣ ਲਈ ਕੁਝ ਹੀ ਮਿੰਟਾਂ ਦਾ ਸਮਾਂ ਲਗਦਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਨੌਜਵਾਨ ਵੋਟਰ ਹੈਲਪਲਾਈਨ ਐਪ ਨੂੰ ਆਪਣੇ ਐਂਡਰੌਇਡ ਫੋਨ ਵਿੱਚ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕਰ ਸਕਦੇ ਹਨ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਐਪ ਬੇਹੱਦ ਲਾਹੇਵੰਦ ਹੈ ਕਿਉਂਕਿ ਕੋਈ ਵੀ ਵਿਅਕਤੀ ਐਪਿਕ ਨੰਬਰ, ਨਾਮ, ਪਿਤਾ ਦਾ ਨਾਮ ਅਤੇ ਜਨਮ ਮਿਤੀ ਵਰਗੇ ਸਾਂਝੇ ਵੇਰਵੇ ਦਰਜ ਕਰਕੇ ਕਿਸੇ ਵਿਸ਼ੇਸ਼ ਖੇਤਰ ਵਿੱਚ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਤਰ੍ਹਾਂ ਦੇ ਸਹਿਯੋਗ ਲਈ ਨੈਸ਼ਨਲ ਟੋਲ ਫਰੀ ਨੰਬਰ 1950 ਅਤੇ ਚੋਣ ਕਮਿਸ਼ਨ ਦੀ ਵੈੱਬਸਾਈਟ ‘ਤੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ 20 ਅਤੇ 21 ਨਵੰਬਰ ਨੂੰ ਸਾਰੇ ਬੂਥਾਂ ‘ਤੇ ਵੀ ਲਗਾਏ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ 2022 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਲੁਧਿਆਣਾ ਵਿਖੇ 3000 ਥਾਂਵਾਂ ‘ਤੇ ਸ਼ਨੀਵਾਰ (6 ਨਵੰਬਰ) ਅਤੇ ਅੱਜ ਲਗਾਏ ਗਏ।

Facebook Comments

Trending

Copyright © 2020 Ludhiana Live Media - All Rights Reserved.