ਪੰਜਾਬ ਨਿਊਜ਼
ਹਲਕਾ ਆਤਮ ਨਗਰ ਦੇ ਆਤਮ ਪਾਰਕ ‘ਚ ਵੋਟਰਾਂ ਨੂੰ ਕੀਤਾ ਜਾਗਰੂਕ
Published
12 months agoon
By
Lovepreet
– ਲੋਕਤੰਤਰ ‘ਚ ਵੋਟਾਂ ਦੀ ਮਹੱਤਤਾ ਤੋਂ ਕਰਵਾਇਆ ਜਾਣੂੰ
ਲੁਧਿਆਣਾ, 10 ਮਈ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ 062-ਆਤਮ ਨਗਰ ਵਿਖੇ ਮਹਿਲਾ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ।
ਸਵੀਪ ਨੋਡਲ ਅਫ਼ਸਰ ਬਲਵੰਤ ਸਿੰਘ ਅਤੇ ਕੋ-ਨੋਡਲ ਅਫ਼ਸਰ ਰਜਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਆਤਮ ਪਾਰਕ, ਲੁਧਿਆਣਾ ਵਿਖੇ ਸੁਪਰਵਾਇਜ਼ਰ ਸਿਮਰਜੀਤ ਸਿੰਘ ਦੀ ਅਗਵਾਈ ਵਿੱਚ ਲੋਕਤੰਤਰ ਵਿੱਚ ਵੋਟਾਂ ਦੀ ਮਹੱਤਤਾ ਸਬੰਧੀ ਵੋਟਰਾਂ ਨੂੰ ਨਿੱਜੀ ਤੌਰ ਤੇ ਮਿਲ ਕੇ ਜਾਗਰੂਕ ਕੀਤਾ ਅਤੇ ਬਿਨ੍ਹਾਂ ਕਿਸੇ ਲਾਲਚ ਤੋਂ ਨਿਰਲੇਪ ਰਹਿ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੀ ਵੋਟ ਬਿਨਾਂ ਕਿਸੇ ਡਰ ਭੈਅ ਅਤੇ ਕਿਸੇ ਦੇ ਪ੍ਰਭਾਵ ਵਿੱਚ ਆ ਕੇ ਪਾਉਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੋਲਿੰਗ ਵਾਲੇ ਦਿਨ (1 ਜੂਨ) ਨੂੰ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਬਿਨਾਂ ਕਿਸੇ ਡਰ-ਭੈਅ ਅਤੇ ਪ੍ਰਭਾਵ ਵਿੱਚ ਆ ਕੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
You may like
-
ਪੰਚਾਇਤੀ ਚੋਣਾਂ ਦੌਰਾਨ ਵੋਟਰਾਂ ਨੂੰ ਕੀਤਾ ਜਾ ਰਿਹਾ ਗੁੰਮਰਾਹ, ਇਹ ਮਾਮਲਾ ਤੁਹਾਨੂੰ ਕਰ ਦੇਵੇਗਾ ਹੈਰਾਨ
-
ਪੰਜਾਬ ‘ਚ ਇਸ ਬੂਥ ‘ਤੇ ਉਮੀਦਵਾਰਾਂ ਅਤੇ ਵੋਟਰਾਂ ‘ਚ ਭਾਰੀ ਗੁੱਸਾ, ਜਾਣੋ ਕਾਰਨ
-
ਲੁਧਿਆਣਾ ਵਿੱਚ ਵੋਟਿੰਗ ਨੂੰ ਲੈ ਕੇ ਵੋਟਰਾਂ ਵਿੱਚ ਭਾਰੀ ਉਤਸ਼ਾਹ
-
ਅੱਤ ਦੀ ਗਰਮੀ ਵਿੱਚ ਵੋਟਰ ਪਾਉਣ ਪਹੁੰਚੇ ਆਪਣੀ ਵੋਟ, ਕੀਤੇ ਗਏ ਇਹ ਖਾਸ ਪ੍ਰਬੰਧ
-
ਸਵੀਪ ਟੀਮਾਂ ਵੱਲੋ ਬੱਸ ਸਟੈਂਡ ‘ਚ ਵੋਟਰਾਂ ਤੱਕ ਪਹੁੰਚ, ਪਹਿਲੀ ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਕੀਤੀ ਅਪੀਲ
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ