Connect with us

ਪੰਜਾਬੀ

ਹਰੀਸ਼ ਰਾਏ ਢਾਂਡਾ ਨੂੰ ਵੋਟਰ ਭਾਰੀ ਬਹੁਮਤ ਨਾਲ ਜਿਤਾਉਣਗੇ-ਚੰਨੀ

Published

on

Voters will win Harish Rai Dhanda by a landslide: Channi

ਲੁਧਿਆਣਾ : ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਚਰਨਦੀਪ ਸਿੰਘ ਚੰਨੀ ਨੇ ਕਿਹਾ ਲੁਧਿਆਣਾ ਹਲਕਾ ਆਤਮ ਨਗਰ ਦੇ ਵੋਟਰ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਐਡਵੋਕੇਟ ਹਰੀਸ਼ ਰਾਏ ਢਾਂਡਾ ਨੂੰ ਭਾਰੀ ਬਹੁਮਤ ਨਾਲ ਜੇਤੂ ਬਣਾਉਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਦਾ ਜਦ ਕਦੇ ਵੀ ਵਿਕਾਸ ਤੇ ਤਰੱਕੀ ਹੋਈ ਹੈ, ਉਹ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਹੋਇਆ ਹੈ ਅਤੇ ਪੰਜਾਬ ਦੀ ਜਨਤਾ ਹੁਣ ਵੀ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਾਉਣ ਲਈ ਆਪਣਾ ਪੂਰਾ ਮਨ ਬਣਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਐਡਵੋਕੇਟ ਢਾਂਡਾ ਦੇ ਹੱਕ ਵਿਚ ਹਲਕਾ ਆਤਮ ਨਗਰ ਦੀ ਇਕ-ਇਕ ਵੋਟ ਭੁਗਤੇਗੀ, ਜਿਸ ਲਈ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਲਹਿਰ ਚੱਲ ਰਹੀ ਹੈ ਅਤੇ ਹਲਕਾ ਆਤਮ ਨਗਰ ਦੇ ਵੋਟਰ ਐਡਵੋਕੇਟ ਹਰੀਸ਼ ਰਾਏ ਢਾਂਡਾ ਦੇ ਚੋਣ ਨਿਸ਼ਾਨ ਤੱਕੜੀ ‘ਤੇ ਮੋਹਰਾਂ ਲਾ ਕੇ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ‘ਚ ਭੇਜਣਗੇ।

Facebook Comments

Trending