ਪੰਜਾਬ ਨਿਊਜ਼
ਪੰਜਾਬ ਚੋਣਾਂ ਲਈ ਵੋਟਿੰਗ ਮੁਕੰਮਲ, ਸਾਰਿਆਂ ਵਲੋਂ ਜਿੱਤ ਦਾ ਦਾਅਵਾ
Published
3 years agoon

ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਮੁਕੰਮਲ ਹੋ ਗਈ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਪਣੀ ਤੇ ਪਾਰਟੀ ਦੀ ਜਿੱਤ ਨੂੰ ਲੈ ਕੇ ਪੂਰੀ ਤਰ੍ਹਾਂ ਆਸਵੰਦ ਹਨ। ਹਰ ਕੋਈ ਆਪਣੀ ਸਰਕਾਰ ਬਣਨ ਦਾ ਦਾਅਵਾ ਕਰ ਰਿਹਾ ਹੈ। ਹਾਲਾਂਕਿ ਇਨ੍ਹਾਂ ਦਾਅਵਿਆਂ ‘ਚ ਕਿੰਨੀ ਸੱਚਾਈ ਹੈ, ਇਹ ਤਾਂ 10 ਮਾਰਚ ਨੂੰ ਈਵੀਐੱਮਜ਼ ਖੁੱਲ੍ਹਣ ‘ਤੇ ਪਤਾ ਲੱਗੇਗਾ।
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ‘ਚ ਹਨ। ਉਹ ਸਭ ਤੋਂ ਉਮਰਦਰਾਜ ਉਮੀਦਵਾਰ ਹਨ। ਬਾਦਲ ਨੇ ਆਪਣੇ ਪਰਿਵਾਰ ਸਮੇਤ ਪਿੰਡ ਬਾਦਲ ‘ਚ ਵੋਟ ਪਾਈ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ 80 ਸੀਟਾਂ ਜਿੱਤ ਰਿਹਾ ਹੈ।
ਪੰਜਾਬ ਦੇ ਸੀਐੱਮ ਤੇ ਕਾਂਗਰਸ ਦੇ ਸੀਐੱਮ ਫੇਸ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਅਤੇ ਭਦੌੜ ਦੀਆਂ ਦੋ ਸੀਟਾਂ ਤੋਂ ਚੋਣ ਮੈਦਾਨ ਵਿੱਚ ਹਨ। ਚੰਨੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਦੀ ਲਹਿਰ ਹੈ। ਲੋਕਾਂ ਨੇ ਉਸ ਦਾ 111 ਦਿਨਾਂ ਦਾ ਕੰਮ ਦੇਖਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ।
ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਤੇ ਸੀਐੱਮ ਫੇਸ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੂਰੇ ਪੰਜਾਬ ‘ਚ ਲੋਕਾਂ ਦਾ ਮੂਡ ਇੱਕੋ ਜਿਹਾ ਹੈ। ਚੰਗੇ ਨਤੀਜੇ ਆਉਣਗੇ, ਬਹੁਮਤ ਦੀ ਸਰਕਾਰ ਬਣੇਗੀ। ਮਾਨ ਨੇ ਦਾਅਵਾ ਕੀਤਾ ਕਿ ਪੂਰੇ ਪੰਜਾਬ ਵਿੱਚ ‘ਆਪ’ ਦੀ ਲਹਿਰ ਹੈ। ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇੱਕ ਪਾਸੇ ਮਾਫੀਆ ਹੈ, ਕੈਪਟਨ ਅਮਰਿੰਦਰ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ, ਜੋ ਪੰਜਾਬ ਦੀ ਕੀਮਤ ‘ਤੇ ਨਿੱਜੀ ਸਵਾਰਥਾਂ ਨਾਲ ਬੁੱਝ ਕੇ ਆਪਣਾ ਕਾਰੋਬਾਰ ਚਲਾ ਰਹੇ ਹਨ ਅਤੇ ਪੰਜਾਬ ਨੂੰ ਘੁਣ ਵਾਂਗ ਚੱਟ ਰਹੇ ਹਨ। ਦੂਜੇ ਪਾਸੇ ਜਿਹੜੇ ਲੋਕ ਉਸ ਸਿਸਟਮ ਨੂੰ ਬਦਲਣਾ ਚਾਹੁੰਦੇ ਹਨ, ਉਹ ਪੰਜਾਬ ਨੂੰ ਪਿਆਰ ਕਰਨ ਵਾਲੇ ਹਨ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਗਠਜੋੜ ਕਰ ਕੇ ਚੋਣਾਂ ਲੜ ਰਹੇ ਹਨ। ਕਾਂਗਰਸ ਤੋਂ ਵੱਖ ਹੋ ਕੇ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਬਣਾਈ। ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਨਿਸ਼ਾਨੇ ‘ਤੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਕਾਂਗਰਸ ਦਾ ਸਫਾਇਆ ਹੋਣ ਜਾ ਰਿਹਾ ਹੈ।
You may like
-
Big Breaking: ਪੰਜਾਬ ਦੇ ਮੁੱਖ ਮੰਤਰੀ ਦੇ ਘਰ ਚੋਣ ਕਮਿਸ਼ਨ ਦਾ ਛਾਪਾ, ਪੜ੍ਹੋ
-
ਪੰਜਾਬ ਉਪ ਚੋਣ ‘ਚ ਗੈਂਗਸਟਰ ਦੀ ਐਂਟਰੀ! ਚੋਣ ਕਮਿਸ਼ਨ ਨੂੰ ਲਿਖੀ ਚਿੱਠੀ ‘ਚ ਵੱਡਾ ਖੁਲਾਸਾ
-
ਚੋਣ ਕਮਿਸ਼ਨ ਨੇ ਪੰਜਾਬ ਦੇ ਇਨ੍ਹਾਂ 6 ਆਗੂਆਂ ਨੂੰ ਅਯੋਗ ਕਰਾਰ ਦਿੱਤਾ, ਨਹੀਂ ਲੜ ਸਕਣਗੇ ਚੋਣ
-
ਪੰਜਾਬ ‘ਚ ਵੋਟਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਕੀਤੇ ਤਬਾਦਲੇ
-
ਪੰਜਾਬ ‘ਚ 1 ਜੂਨ ਤੋਂ ਪਹਿਲਾਂ ਵੋਟਿੰਗ, ਚੋਣ ਕਮਿਸ਼ਨ ਨੇ ਪੂਰੀਆਂ ਕੀਤੀਆਂ ਤਿਆਰੀਆਂ
-
ਲੋਕਸਭਾ ਚੋਣ: ਚੋਣ ਕਮਿਸ਼ਨ ਨੇ ਭਾਜਪਾ ‘ਤੇ ਕੀਤੀ ਸਖ਼ਤ ਕਾਰਵਾਈ