ਪੰਜਾਬ ਨਿਊਜ਼

ਵਿਦੇਸ਼ ਜਾਣ ਦੀ ਚਾਹ ‘ਚ ਪੰਜਾਬੀ ਨੌਜਵਾਨ ਅੰਮ੍ਰਿਤਸਰ ਏਅਰਪੋਰਟ ਦੀ ਕੰਧ ਟੱਪ ਕੇ ਦੁਬਈ ਦੇ ਜਹਾਜ਼ ਤਕ ਪੁੱਜਾ

Published

on

ਅੰਮ੍ਰਿਤਸਰ :    ਵਿਦੇਸ਼ ਜਾਣ ਦਾ ਕ੍ਰੇਜ਼ ‘ਚ ਪੰਜਾਬ ਦੇ ਇਕ ਨੌਜਵਾਨ ਨੇ ਸਾਰੀਆਂ ਹੱਦਾਂ ਤੋੜ ਦਿੱਤੀਆਂ। ਇਹ ਨੌਜਵਾਨ ਸੁਰੱਖਿਆ ਕੰਧ ‘ਤੇ ਚੜ੍ਹ ਕੇ ਹਵਾਈ ਅੱਡੇ ‘ਚ ਦਾਖਲ ਹੋਇਆ ਅਤੇ ਇੰਡੀਆ ਐਕਸਪ੍ਰੈਸ ਦੀ ਫਲਾਈਟ ਤਕ ਜਾ ਪੁੱਜਾ ਜੋ ਦੁਬਈ ਜਾ ਰਹੀ ਸੀ। ਇਸ ਤੋਂ ਪਹਿਲਾਂ ਕਿ ਉਹ ਜਹਾਜ਼ ਵਿੱਚ ਦਾਖਲ ਹੁੰਦਾ, ਸੀਆਈਐਸਐਫ ਦੇ ਜਵਾਨਾਂ ਨੇ ਉਸਨੂੰ ਦੇਖਿਆ ਤੇ ਤੁਰੰਤ ਹਿਰਾਸਤ ਵਿੱਚ ਲੈ ਲਿਆ। ਹੁਣ ਤਕ ਦੀ ਜਾਂਚ ‘ਚ ਪਤਾ ਲੱਗਾ ਹੈ ਕਿ ਨੌਜਵਾਨ ਵਿਦੇਸ਼ ਜਾਣ ਦੀ ਇੱਛਾ ਨਾਲ ਏਅਰਪੋਰਟ ‘ਤੇ ਪਹੁੰਚਿਆ ਸੀ।

ਜਾਣਕਾਰੀ ਮੁਤਾਬਕ ਸੋਮਵਾਰ ਰਾਤ 11 ਵਜੇ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਨੰਬਰ IX-131 ਅੰਮ੍ਰਿਤਸਰ ਤੋਂ ਸ਼ਾਰਜਾਹ ਲਈ ਉਡਾਣ ਭਰਨ ਤੋਂ ਪਹਿਲਾਂ ਰਨਵੇਅ ‘ਤੇ ਖੜ੍ਹੀ ਸੀ। ਇਸ ਦੌਰਾਨ ਇਕ ਵਿਅਕਤੀ ਏਅਰਪੋਰਟ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਇਆ ਤੇ ਜਹਾਜ਼ ਤਕ ਪਹੁੰਚ ਗਿਆ। ਪਰ ਇਸ ਤੋਂ ਪਹਿਲਾਂ ਕਿ ਉਹ ਆਪਣੇ-ਆਪ ਨੂੰ ਫਲਾਈਟ ਦੇ ਅੰਦਰ ਲੁਕਾਉਂਦਾ, ਏਅਰਪੋਰਟ ਸਕਿਓਰਟੀ ‘ਚ ਤਾਇਨਾਤ ਸਟਾਫ ਨੇ ਉਸ ਨੂੰ ਦੇਖ ਲਿਆ। ਸਟਾਫ ਨੇ ਤੁਰੰਤ ਉਸ ਨੂੰ ਫੜ ਕੇ ਸੀਆਈਐਸਐਫ ਦੇ ਹਵਾਲੇ ਕਰ ਦਿੱਤਾ।

ਫਿਲਹਾਲ ਦੋਸ਼ੀ ਨੌਜਵਾਨ ਸੀਆਈਐਸਐਫ ਦੀ ਹਿਰਾਸਤ ‘ਚ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਨੌਜਵਾਨ ਕਹਿ ਰਿਹਾ ਹੈ ਕਿ ਉਹ ਵਿਦੇਸ਼ ਜਾ ਕੇ ਪੈਸੇ ਕਮਾਉਣਾ ਚਾਹੁੰਦਾ ਹੈ ਅਤੇ ਇਸੇ ਲਈ ਕੰਧ ਟੱਪ ਕੇ ਅੰਦਰ ਦਾਖਲ ਹੋਇਆ। ਉਸਦੀ ਜੇਬ ‘ਚੋਂ ਇੱਕ ਆਧਾਰ ਕਾਰਡ ਐਨਰੋਲਮੈਂਟ ਸਲਿੱਪ ਮਿਲੀ ਜੋ ਕਾਫੀ ਫਟੀ ਹੋਈ ਹੈ।

Facebook Comments

Trending

Copyright © 2020 Ludhiana Live Media - All Rights Reserved.