ਪੰਜਾਬੀ

ਸੇਵਾ ਮੁਕਤ ਅਧਿਆਪਕਾਂ ਨੂੰ ਦਿਤੀ ਨਿੱਘੀ ਵਿਦਾਇਗੀ

Published

on

ਲੁਧਿਆਣਾ : ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਮਾਡਲ ਟਾਊਨ, ਲੁਧਿਆਣਾ ਵਿਖੇ ਸੇਵਾ ਮੁਕਤ ਹੋਈ ਸ੍ਰੀਮਤੀ ਰੁਪਿੰਦਰ ਕੌਰ ਅਰੋੜਾ ਟੀਜੀਟੀ (ਪੰਜਾਬੀ) ਅਤੇ ਸ੍ਰੀਮਤੀ ਮਨਜੀਤ ਕੌਰ ਟੀਜੀਟੀ (ਹਿੰਦੀ) ਨੂੰ ਵਿਦਾਇਗੀ ਦਿੱਤੀ ਗਈ। ਨਿੱਘਾ ਸਵਾਗਤ ਕਰਨ ਉਪਰੰਤ ਸਕੂਲ ਮੈਨੇਜਮੈਂਟ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਰਨਾ, ਮੈਨੇਜਰ ਜਸਵਿੰਦਰ ਸਿੰਘ ਅਤੇ ਪ੍ਰਿੰਸੀਪਲ ਗੁਰਮੰਤ ਕੌਰ ਗਿੱਲ ਨੇ ਮਹਿਮਾਨਾਂ ਨੂੰ ਗੁਲਦਸਤੇ, ਯਾਦਗਾਰੀ ਚਿੰਨ੍ਹ, ਗ੍ਰੈਚੁਟੀ ਦਾ ਚੈੱਕ ਅਤੇ ਤੋਹਫ਼ਾ ਭੇਟ ਕੀਤਾ।

ਪ੍ਰਿੰਸੀਪਲ ਨੇ ਦੋਵੇ ਅਧਿਆਪਕਾਂ ਦੇ ਕਾਰਜਕਾਲ ਦੌਰਾਨ ਸਮਰਪਿਤ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਜੀਵਨ ਦੇ ਅਗਲੇ ਅਧਿਆਇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸੇਵਾ ਮੁਕਤ ਅਧਿਆਪਕਾਂ ਨੇ ਵੀ ਆਪਣੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ। ਸਮਾਗਮ ਦੀ ਸਮਾਪਤੀ ਜਨਰਲ ਸਕੱਤਰ ਸ. ਗੁਰਵਿੰਦਰ ਸਿੰਘ ਸਰਨਾ ਦੇ ਧੰਨਵਾਦ ਨਾਲ ਕੀਤੀ ਗਈ, ਜਿਨ੍ਹਾਂ ਨੇ ਉਨ੍ਹਾਂ ਨੂੰ ਰਿਟਾਇਰਮੈਂਟ ਤੋਂ ਬਾਅਦ ਖੁਸ਼ਹਾਲ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ।

Facebook Comments

Trending

Copyright © 2020 Ludhiana Live Media - All Rights Reserved.