ਪੰਜਾਬ ਨਿਊਜ਼

ਪੰਜਾਬ ‘ਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Published

on

ਲੁਧਿਆਣਾ : ਪੰਜਾਬ ‘ਚ ਮੌਸਮ ਵਿਚ ਅਚਾਨਕ ਆਈ ਤਬਦੀਲੀ ਕਾਰਨ ਮਾਨਸੂਨ ਦੀ ਸ਼ੁਰੂਆਤ ਲਈ ਹਾਲਾਤ ਅਨੁਕੂਲ ਬਣ ਗਏ ਹਨ। ਇਹ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਵਿਗਿਆਨੀ ਏਕੇ ਸਿੰਘ ਨੇ ਦੱਸਿਆ ਕਿ ਮਾਨਸੂਨ ਨੇ ਹਰਿਆਣਾ ਦੇ ਯਮੁਨਾਨਗਰ ਅਤੇ ਅੰਬਾਲਾ ਵਿੱਚ ਦਸਤਕ ਦੇ ਦਿੱਤੀ ਹੈ।

ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਵੀ ਤੇਜ਼ ਗਰਜ਼ ਦੇ ਨਾਲ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਵੇਗੀ। 29 ਜੂਨ ਨੂੰ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪਵੇਗਾ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ‘ਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਕਿਸਾਨਾਂ ਨੂੰ ਫਸਲਾਂ ਦੀ ਸਿੰਚਾਈ ਲਈ ਕੀਟਨਾਸ਼ਕਾਂ ਅਤੇ ਖਾਦਾਂ ਦੀ ਵਰਤੋਂ ਨੂੰ ਫਿਲਹਾਲ ਬੰਦ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਭਾਰੀ ਮੀਂਹ ਦੌਰਾਨ ਬਾਹਰ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਵਿਭਾਗ ਵੱਲੋਂ ਖਰਾਬ ਮੌਸਮ ਵਿੱਚ ਰੁੱਖਾਂ ਦੇ ਹੇਠਾਂ ਪਨਾਹ ਨਾ ਲੈਣ ਅਤੇ ਪਾਣੀਆਂ ਦੇ ਨੇੜੇ ਨਾ ਜਾਨ ਲਈ ਕਿਹਾ ਹੈ।

Facebook Comments

Trending

Copyright © 2020 Ludhiana Live Media - All Rights Reserved.