Connect with us

ਪੰਜਾਬ ਨਿਊਜ਼

ਪੰਜਾਬ ’ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਆਰੈਂਜ ਅਲਰਟ

Published

on

Warning of heavy rain for three days in Punjab, Meteorological department issued orange alert

ਲੁਧਿਆਣਾ : ਮੌਨਸੂਨ ਦੇ ਪੂਰੀ ਤਰ੍ਹਾਂ ਸਰਗਰਮ ਹੋਣ ਕਾਰਨ ਮੰਗਲਵਾਰ ਤੋਂ ਪੰਜਾਬ ’ਚ ਤਿੰਨ ਦਿਨ ਤਕ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਚੰਡੀਗਡ਼੍ਹ ਨੇ ਆਰੈਂਜ ਅਲਰਟ ਵੀ ਜਾਰੀ ਕੀਤਾ ਹੈ।

ਪੇਸ਼ੀਨਗੋਈ ਅਨੁਸਾਰ ਮੰਗਲਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ ਜਦਕਿ ਬੁੱਧਵਾਰ ਤੇ ਵੀਰਵਾਰ ਨੂੰ ਪੂਰੇ ਪੰਜਾਬ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਖੇਤੀਬਾਡ਼ੀ ਵਿਭਾਗ ਨੇ ਕਿਸਾਨਾਂ ਨੂੰ ਵੀ ਸੁਚੇਤ ਕੀਤਾ ਹੈ।

ਮਾਹਿਰਾਂ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਜੇ ਭਾਰੀ ਬਾਰਿਸ਼ ਹੁੰਦੀ ਹੈ ਤਾਂ ਸਬਜ਼ੀ ਤੇ ਨਰਮੇ ਵਾਲੇ ਖੇਤਾਂ ’ਚ ਪਾਣੀ ਨਾ ਇਕੱਠਾ ਹੋਣ ਦੇਣ। ਇਸ ਨਾਲ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ। 22 ਜੁਲਾਈ ਤਕ ਫ਼ਸਲਾਂ ’ਤੇ ਕਿਸੇ ਵੀ ਤਰ੍ਹਾਂ ਦੇ ਕੀਟਨਾਸ਼ਕ ਤੇ ਹੋਰ ਦਵਾਈਆਂ ਦਾ ਛਿਡ਼ਕਾਅ ਨਾ ਕਰਨ। ਹਾਲਾਂਕਿ ਝੋਨੇ ਦੀ ਫ਼ਸਲ ਨੂੰ ਭਾਰੀ ਬਾਰਿਸ਼ ਦੇਸੀ ਘਿਓ ਵਾਂਗ ਲੱਗੇਗੀ।

Facebook Comments

Trending