Connect with us

ਪੰਜਾਬ ਨਿਊਜ਼

ਪੰਜਾਬ ‘ਚ ਅਗਲੇ 2 ਦਿਨ ਤੋਂ ਬਾਅਦ ਬਾਰਿਸ਼ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Published

on

Warning of rain after next 2 days in Punjab, Meteorological department has issued an alert

ਲੁਧਿਆਣਾ : ਐਤਵਾਰ ਤੇ ਸੋਮਵਾਰ ਨੂੰ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। 19 ਜੁਲਾਈ ਤੋਂ ਮੌਨਸੂਨ ਹੋਰ ਸਰਗਰਮ ਹੋਵੇਗਾ ਤੇ ਤੇਜ਼ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਵਿੱਚ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਰੋਪੜ ਅਤੇ ਪਟਿਆਲਾ ਸ਼ਾਮਲ ਹਨ। ਦੂਜੇ ਪਾਸੇ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਦਿਨ ਦੀ ਸ਼ੁਰੂਆਤ ਬੱਦਲ ਛਾਏ ਰਹਿਣ ਦੇ ਨਾਲ ਹੋਈ। ਹਵਾਵਾਂ ਚੱਲਣ ਨਾਲ ਸ਼ਹਿਰ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 26.6 ਡਿਗਰੀ ਸੈਲਸੀਅਸ ਰਿਹਾ। ਸਵੇਰ ਦੇ ਸਮੇਂ ਹਵਾ ’ਚ ਨਮੀ ਦੀ ਮਾਤਰਾ 59 ਫੀਸਦੀ ਤੇ ਸ਼ਾਮ ਦੇ ਸਮੇਂ 67 ਫੀਸਦੀ ਰਹੀ। ਪੀਏਯੂ ਮੌਸਮ ਵਿਭਾਗ ਦੀ ਹੈੱਡ ਪੀਕੇ ਕਿੰਗਰਾ ਨੇ ਕਿਹਾ ਕਿ 17 ਤੇ 18 ਜੁਲਾਈ ਨੂੰ ਲੁਧਿਆਣਾ ’ਚ ਹਲਕੀ ਬਾਰਿਸ਼ ਤੇ 19 ਤੋਂ ਤੇਜ਼ ਬਾਰਿਸ਼ ਹੋ ਸਕਦੀ ਹੈ।

Facebook Comments

Trending