Connect with us

ਪੰਜਾਬ ਨਿਊਜ਼

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਪਟਿਆਲਾ ਨਦੀ ‘ਚ ਪਾਣੀ, ਰਿਹਾਇਸ਼ੀ ਇਲਾਕੇ ਖਾਲੀ ਕਰਨ ਦੇ ਹੁਕਮ

Published

on

Water in Patiala river has reached the danger mark, orders to evacuate residential areas

ਪਟਿਆਲਾ ਸ਼ਹਿਰ ‘ਚੋਂ ਲੰਘਦੀ ਵੱਡੀ ਨਦੀ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜ ਗਿਆ ਹੈ ਜਿਸ ਕਰਕੇ ਲੋਕਾਂ ਵਿਚ ਸਹਿਮ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਦੀ ਨੇੜਲੇ ਰਿਹਾਇਸ਼ੀ ਇਲਾਕੇ ਖਾਲੀ ਕਰਨ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਅਸੀਂ ਲਗਾਤਾਰ ਬਾਰਿਸ਼ ਦੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ। ਜਾਰੀ ਕੀਤੇ ਗਏ ਅਲਰਟ ਅਤੇ ਭਾਰੀ ਬਾਰਿਸ਼ ਨੂੰ ਦੇਖਦੇ ਹੋਏ ਅਰਾਈ ਮਾਜਰਾ ਵਿਖੇ ਵੱਡੀ ਨਦੀ ਦੇ ਨਾਲ-ਨਾਲ ਕੁਝ ਘਰਾਂ ਨੂੰ ਖਾਲੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਬਰਾਉਣ ਦਾ ਕੋਈ ਲੋੜ ਨਹੀਂ ਪਰ ਸਿਰਫ਼ ਸੁਚੇਤ ਰਹਿਣ ਅਤੇ ਜਨਤਕ ਸੁਰੱਖਿਆ ਦੇ ਹਿੱਤ ਵਿੱਚ ਜਦੋਂ ਵੀ ਕੋਈ ਹਦਾਇਤ ਜਾਰੀ ਕੀਤੀ ਜਾਂਦੀ ਹੈ ਤਾਂ ਸਹਿਯੋਗ ਕਰਨ ਦੀ ਲੋੜ ਹੈ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਰ੍ਹਦੇ ਮੀਂਹ ‘ਚ ਵੱਡੀ ਤੇ ਛੋਟੀ ਨਦੀ ਦਾ ਦੌਰਾ ਕੀਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤੇ ਕੋਈ ਡਰ ਵਾਲੀ ਸਥਿਤੀ ਨਹੀਂ ਹੈ। ਜੋ ਵੀ ਲੋੜੀਂਦੇ ਕਦਮ ਉਠਾਏ ਜਾ ਰਹੇ ਹਨ।

Facebook Comments

Trending