Connect with us

ਪੰਜਾਬੀ

ਪਾਣੀ ਦੀ ਕਮੀ ਨੂੰ ਦੂਰ ਕਰਦਾ ਹੈ ਖਰਬੂਜਾ !

Published

on

Watermelon removes the lack of water!

ਗਰਮੀਆਂ ਦਾ ਇਕ ਖਾਸ ਫਲ ਖਰਬੂਜਾ ਹੈ। ਕਈ ਲੋਕ ਇਸ ਨੂੰ ਘੱਟ ਪੱਕਿਆ ਹੋਇਆ ਪਸੰਦ ਕਰਦੇ ਹਨ ਤਾਂ ਕੁਝ ਇਸ ਨੂੰ ਪੂਰਾ ਪਕਾ ਕੇ ਖਾਣਾ ਪਸੰਦ ਕਰਦੇ ਹਨ। ਸ਼ੁਰੂਆਤ ‘ਚ ਇਹ ਹਰੇ ਰੰਗ ਦਾ ਹੁੰਦਾ ਹੈ ਪਰ ਪੱਕਣ ਤੋਂ ਬਾਅਦ ਇਹ ਪੀਲੇ/ਨਾਰੰਗ ਰੰਗ ਦਾ ਹੋ ਜਾਂਦਾ ਹੈ। ਖਰਬੂਜਾ ਕਈ ਤਰ੍ਹਾਂ ਦੇ ਵਿਟਾਮਿਨ ਅਤੇ ਖਣਿਜ ਨਾਲ ਭਰਪੂਰ ਹੁੰਦਾ ਹੈ ਪਰ ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ‘ਚ 95 ਫੀਸਦੀ ਪਾਣੀ ਹੁੰਦਾ ਹੈ, ਜੋ ਗਰਮੀਆਂ ਦੇ ਲਿਹਾਜ਼ ਨਾਲ ਬਹੁਤ ਫਾਇਦੇਮੰਦ ਹੈ।

ਪਾਣੀ ਦੀ ਕਮੀ ਨੂੰ ਕਰੇ ਦੂਰ : ਗਰਮੀਆਂ ‘ਚ ਹਮੇਸ਼ਾ ਸਰੀਰ ‘ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਅਜਿਹੇ ‘ਚ ਖਰਬੂਜਾ ਖਾਣਾ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ। ਇਸ ਨਾਲ ਡੀ-ਹਾਈਡ੍ਰੇਸ਼ਨ ਨਹੀਂ ਹੁੰਦਾ ਹੈ। ਜੇਕਰ ਤੁਹਾਨੂੰ ਸੀਨੇ ‘ਚ ਸੜਣ ਹੋ ਰਹੀ ਹੈ ਤਾਂ ਵੀ ਖਰਬੂਜਾ ਖਾਣਾ ਤੁਹਾਡੇ ਲਈ ਫਾਇਦੇਮੰਦ ਰਹੇਗਾ। ਸਿਹਤਮੰਦ ਕਿਡਨੀ ਲਈ ਵੀ ਵਿਸ਼ੇਸ਼ਕ ਖਰਬੂਜਾ ਖਾਣ ਦੀ ਸਲਾਹ ਦਿੰਦੇ ਹਨ।

ਚਮੜੀ ‘ਚ ਲਿਆਏ ਨਿਖਾਰ : ਖਰਬੂਜੇ ‘ਚ ਐਂਟੀਆਕਸੀਡੈਂਟ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਖਰਬੂਜੇ ‘ਚ ਕਈ ਅਜਿਹੇ ਤੱਤ ਮੌਜੂਦ ਹੁੰਦੇ ਹਨ, ਜੋ ਕੈਂਸਰ ਤੋਂ ਬਚਾਅ ‘ਚ ਸਹਾਈ ਹੁੰਦੇ ਹਨ। ਇਸ ਤੋਂ ਇਲਾਵਾ ਇਹ ਲੂ ਤੋਂ ਵੀ ਸੁਰੱਖਿਅਤ ਰੱਖਣ ‘ਚ ਮਦਦਗਾਰ ਹੁੰਦੇ ਹਨ। ਜੇਕਰ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਵੀ ਇਹ ਫਲ ਬਹੁਤ ਕਾਰਗਾਰ ਸਾਬਤ ਹੋ ਸਕਦਾ ਹੈ। ਖਰਬੂਜੇ ‘ਚ ਭਰਪੂਰ ਮਾਤਰਾ ‘ਚ ਫਾਈਬਰਸ ਹੁੰਦੇ ਹਨ, ਜਿਸ ਨਾਲ ਪਾਚਨ ਕਿਰਿਆ ਨੂੰ ਕਾਫੀ ਫਾਇਦਾ ਹੁੰਦਾ ਹੈ।

ਅੱਖਾਂ ਲਈ ਫਾਇਦੇਮੰਦ : ਖਰਬੂਜੇ ਵਿੱਚ ਵਿਟਾਮਿਨ-ਏ ਅਤੇ ਬੀਟਾ ਕੈਰੋਟੀਨ ਦੀ ਮਾਤਰਾ ਪਾਈ ਜਾਂਦੀ ਹੈ। ਇਸ ਦੀ ਮਦਦ ਨਾਲ ਅੱਖਾਂ ਨੂੰ ਤੰਦਰੁਸਤ ਰੱਖਣ ਵਿਚ ਮਦਦ ਮਿਲਦੀ ਹੈ। ਖਰਬੂਜੇ ਦੀ ਮਦਦ ਨਾਲ ਅੱਖਾਂ ਦੀ ਰੌਸ਼ਨੀ ਨੂੰ ਘੱਟ ਹੋਣ ਤੋਂ ਬਚਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਮੋਤੀਆਬਿੰਦ ਦੀ ਸਮੱਸਿਆ ਤੋਂ ਵੀ ਬਚਾਅ ਕਰਦਾ ਹੈ। ਦਿਲ ਦੇ ਰੋਗਾਂ ਤੋਂ ਪਰੇਸ਼ਾਨ ਲੋਕਾਂ ਲਈ ਖਰਬੂਜਾ ਇਕ ਚੰਗਾ ਫਲ ਸਾਬਤ ਹੋ ਸਕਦਾ ਹੈ। ਖਰਬੂਜੇ ਦੀ ਮਦਦ ਨਾਲ ਖ਼ੂਨ ਨੂੰ ਪਤਲਾ ਕੀਤਾ ਜਾ ਸਕਦਾ ਹੈ। ਜਿਸ ਦੇ ਨਾਲ ਦਿਲ ਵਿਚੋਂ ਖ਼ੂਨ ਦੇ ਵਹਾਅ ਦੀ ਰਫ਼ਤਾਰ ਨੂੰ ਤੇਜ਼ ਹੁੰਦਾ ਹੈ। ਉੱਥੇ ਹੀ ਖਰਬੂਜੇ ਨਾਲ ਹਿਰਦਾ ਸੱਟ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।

Facebook Comments

Trending