Connect with us

ਪੰਜਾਬ ਨਿਊਜ਼

ਸਾਨੂੰ ਰਾਸ਼ਟਰ ਵਿਰੋਧੀ ਤਾਕਤਾਂ ਨਾਲ ਮਿਲ ਕੇ ਲੜਨਾਂ ਚਾਹੀਦਾ ਹੈ -ਪੁਲਿਸ ਕਮਿਸ਼ਨਰ

Published

on

We must fight anti-national forces together - Commissioner of Police

ਲੁਧਿਆਣਾ :   ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਅੱਜ ਪੁਲਿਸ ਲਾਈਨ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵਿੱਚ ਹੋਏ ਸ਼ਹੀਦਾਂ ਨੂੰ ਪੁਲਿਸ ਸ਼ਹੀਦੀ ਦਿਵਸ ਦੌਰਾਨ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੋਕੇ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਰਾਸ਼ਟਰ ਵਿਰੋਧੀ ਤਾਕਤਾਂ ਦੇ ਖਿਲਾਫ ਸਾਂਝੇ ਤੌਰ ‘ਤੇ ਲੜਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸ਼ਾਂਤਮਈ ਵਾਤਾਵਰਨ ਅਤੇ ਫਿਰਕੂ ਸਦਭਾਵਨਾ ਵਿੱਚ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਪੁਲਿਸ ਮੁਖੀ ਸ਼੍ਰੀ ਡੀ.ਆਰ. ਭੱਟੀ ਤੋਂ ਇਲਾਵਾ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।

ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਤੇ ਪੈਰਾ ਮਿਲਟਰੀ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ ਅਤੇ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਵੱਲੋਂ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ।

ਸ੍ਰੀ ਭੁੱਲਰ ਨੇ ਕਿਹਾ ਕਿ ਅੱਜ ਦਾ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੁਲਿਸ ਯਾਦਗਾਰੀ ਦਿਵਸ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਨਾਲ ਸਬੰਧਤ ਸਾਰੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਨ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਹਰ ਸਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ।

ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਤਵਾਦ ਦੌਰਾਨ ਲੁਧਿਆਣਾ ਪੁਲਿਸ ਦੇ 117 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਜਿਆਦਾਤਰ ਪਰਿਵਾਰ ਲੁਧਿਆਣਾ ਵਿਖੇ ਰਹਿ ਰਹੇ ਹਨ, ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਂਦੀਆਂ ਹਨ।

Facebook Comments

Trending