Connect with us

ਪੰਜਾਬ ਨਿਊਜ਼

ਸਰਕਾਰ ਬਣਨ ’ਤੇ ਪੰਜਾਬ ’ਚ ਲਾਗੂ ਕਰਾਂਗੇ ਨਵੀਂ ਸਿੱਖਿਆ ਪਾਲਿਸੀ

Published

on

We will implement the new education policy in Punjab when the government is formed

ਲੁਧਿਆਣਾ :   ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਲਈ ਸਿੱਖਿਆ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪੰਜਾਬ ਭਾਜਪਾ ਮੁਤਾਬਕ ਜੇਕਰ ਉਨ੍ਹਾਂ ਦੀ ਸੂਬੇ ’ਚ ਸਰਕਾਰ ਬਣਦੀ ਹੈ ਤਾਂ ਸਭ ਤੋਂ ਪਹਿਲਾਂ ਨਵੀਂ ਸਿੱਖਿਆ ਪਾਲਿਸੀ ਨੂੰ ਲਾਗੂ ਕੀਤਾ ਜਾਵੇਗਾ।

ਕੇਂਦਰ ਦੀ ਮੋਦੀ ਸਰਕਾਰ ਨੇ ਸਾਲ 2020 ’ਚ ਨਵੀਂ ਸਿੱਖਿਆ ਪਾਲਿਸੀ ਜਾਰੀ ਕੀਤੀ ਸੀ, ਜਿਸ ਵਿੱਚ 5+3+3+4 ਵਾਲੀ ਪ੍ਰਣਾਲੀ ਰੱਖੀ ਹੈ। ਮੌਜੂਦਾ ਸਮੇਂ ਪੰਜਾਬ ’ਚ 10+2 ਵਾਲਾ ਪੈਟਰਨ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਲੀਡਰ ਅਤੇ ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਰਜਿਸਟਰਾਰ ਜਸਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜੇਕਰ ਸਾਡੀ ਸਰਕਾਰ ਬਣਦੀ ਹੈ ਤਾਂ ਇਸ ਨੂੰ ਪੰਜਾਬ ਵਿਚ ਵੀ ਲਾਗੂ ਕਰਾਂਗੇ।

ਉਨ੍ਹਾਂ ਨੇ ਕਿਹਾ ਕਿ ਨਵੀਂ ਸਿੱਖਿਆ ਪਾਲਿਸੀ ਨਾਲ ਬੱਚਿਆਂ ਨੂੰ ਬਿਹਤਰ ਮੌਕੇ ਮਿਲਣਗੇ। ਇਸ ਨਵੀਂ ਸਿੱਖਿਆ ਪ੍ਰਣਾਲੀ ’ਚ ਸਿਲੇਬਸ ਨੂੰ ਸੌਖੇ ਤਰੀਕੇ ਨਾਲ ਵਿਦਿਆਰਥੀਆਂ ਅੱਗੇ ਰੱਖਿਆ ਗਿਆ ਹੈ।

Facebook Comments

Trending