Connect with us

ਪੰਜਾਬ ਨਿਊਜ਼

ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਆਗੂ ਨੂੰ ਭਾਜਪਾ ਵਿਚ ਸ਼ਾਮਿਲ ਨਹੀਂ ਕਰਾਂਗੇ – ਸ਼ੇਖਾਵਤ

Published

on

We will not include any corrupt leader in BJP: Shekhawat

ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਕੈਬਨਿਟ ਮੰਤਰੀ ਤੇ ਪੰਜਾਬ ਚੋਣਾਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ, ਪਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਤੇ ਕਿਸੇ ਵੀ ਪੱਖੋਂ ਦਾਗੀ ਆਗੂ ਨੂੰ ਭਾਜਪਾ ਵਿਚ ਸ਼ਾਮਿਲ ਨਹੀਂ ਕੀਤਾ ਜਾਵੇਗਾ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਇੱਥੇ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਹੜੇ ਲੋਕ ਭਾਜਪਾ ਨਾਲ ਜੁੜਨਾ ਚਾਹੁੰਦੇ ਹਨ, ਉਹ ਇਸ ਮੁਹਿੰਮ ਰਾਹੀਂ ਪਾਰਟੀ ਨਾਲ ਜੁੜ ਸਕਣਗੇ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਰ ਪੰਜਾਬੀ ਚਾਹੁੰਦਾ ਹੈ ਕਿ ਨਵਾਂ ਪੰਜਾਬ ਬਣਾਉਣ ‘ਚ ਉਨ੍ਹਾਂ ਦਾ ਵੀ ਯੋਗਦਾਨ ਹੋਵੇ, ਜਿਸ ਕਾਰਨ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰਾਂ ਬਦਲਦੀਆਂ ਗਈਆਂ ਪਰ ਅਜੇ ਵੀ 20 ਸਾਲ ਪੁਰਾਣੇ ਮੁੱਦੇ ਉੱਥੇ ਹੀ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਯਕੀਨ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਖ਼ੁਸ਼ਹਾਲ ਹੋ ਸਕਦਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਭ ਨੇ ਮਿਲ ਕੇ ਇਕ ਮਜ਼ਬੂਤ ਪੰਜਾਬ ਸਿਰਜਣਾ ਹੈ।

Facebook Comments

Trending