Connect with us

ਪੰਜਾਬ ਨਿਊਜ਼

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਕਈ ਸ਼ਹਿਰਾਂ ‘ਚ ਭਾਰੀ ਮੀਂਹ, 11 ਜ਼ਿਲ੍ਹਿਆਂ ‘ਚ ਆਰੈਂਜ ਅਲਰਟ

Published

on

Weather changed in Punjab, heavy rain in many cities, orange alert in 11 districts

ਲੁਧਿਆਣਾ : ਪੰਜਾਬ ਦੇ ਕਈ ਸ਼ਹਿਰਾਂ ‘ਚ ਬੁੱਧਵਾਰ ਸਵੇਰੇ ਹੋਈ ਬਾਰਿਸ਼ ਕਰਕੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ। ਜਲੰਧਰ ਅਤੇ ਲੁਧਿਆਣਾ ਸਣੇ ਕਈ ਸ਼ਹਿਰਾਂ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਲੁਧਿਆਣਾ ਵਿੱਚ ਸਵੇਰੇ 6 ਵਜੇ ਦੇ ਕਰੀਬ ਬੱਦਲਵਾਈ ਰਹੀ, ਜਦਿਕ 7 ਵਜੇ ਤੋਂ ਪਹਿਲਾਂ ਹਲਕੀ ਅਤੇ ਫਿਰ ਭਾਰੀ ਬਾਰਿਸ਼ ਸ਼ੁਰੂ ਹੋ ਗਈ। ਉਥੇ ਹੀ ਜਲੰਧਰ ਵਿੱਚ 6 ਵਜੇ ਦੇ ਕਰੀਬ ਤੇਜ਼ ਹਵਾਵਾਂ ਦੇ ਨਾਲ ਚੰਗਾ ਮੀਂਹ ਪਿਆ।

ਦੱਸ ਦੇਈਏ ਕਿ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਅਤੇ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਪੱਛਮੀ ਮਾਲਵੇ ਦੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਨੇ ਬੁੱਧਵਾਰ ਨੂੰ ਪੰਜਾਬ ਦੇ ਮਾਝੇ ਅਧੀਨ ਪੈਂਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਪੂਰਬੀ ਮਾਲਵਾ ਜ਼ਿਲ੍ਹਿਆਂ ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਮੀਂਹ ਦੀ ਚਿਤਾਵਨੀ ਹੈ।

Facebook Comments

Trending