Connect with us

ਪੰਜਾਬ ਨਿਊਜ਼

ਪੰਜਾਬ ‘ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਦਿਨਾਂ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ

Published

on

ਲੁਧਿਆਣਾ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਮੌਸਮ ਵਿਭਾਗ ਨੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 18, 19, 20 ਅਪ੍ਰੈਲ ਨੂੰ ਫਿਰ ਤੋਂ ਕੁਝ ਇਲਾਕਿਆਂ ‘ਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ | ਇਸ ਦੇ ਨਾਲ ਹੀ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ 19 ਅਪ੍ਰੈਲ ਤੱਕ ਕਣਕ ਦੀ ਵਾਢੀ ਨਾ ਕਰਨ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ (ਆਈਐਮਡੀ) ਦੇ ਮੁਖੀ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਦੇ ਤਹਿਤ 1 ਜੂਨ ਤੋਂ 30 ਸਤੰਬਰ ਦੇ ਵਿਚਕਾਰ ਪੂਰੇ ਦੇਸ਼ ਵਿੱਚ ਲੰਬੇ ਅਰਸੇ ਦੀ ਔਸਤ (87 ਸੈਂਟੀਮੀਟਰ) ਦੀ 106 ਫੀਸਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

 

Facebook Comments

Trending