ਪੰਜਾਬੀ

ਵੈਬੀਨਾਰ ਏਕਸਪਰਟ ਟਾਕ ਸ਼ੋਅ ”ਖਵਾਇਸ਼ਾ ਦੀ ਉਡਾਨ” ਦਾ ਆਯੋਜਨ ਭਲਕੇ

Published

on

ਲੁਧਿਆਣਾ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ, ਚੰਡੀਗੜ੍ਹ ਵਲੋਂ ਭਲਕੇ 10 ਮਈ ਨੂੰ ਇੱਕ ਵੈਬੀਨਾਰ ਦਾ ਆਯੋਜਨ ਲਾਈਵ ਫੇਸਬੁਕ ਸ਼ੈਸ਼ਨ ਰਾਹੀਂ ਕੀਤਾ ਜਾ ਰਿਹਾ ਹੈ। ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਨਲਾਈਨ ਵੈਬੀਨਾਰ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਵੈਬੀਨਾਰ ਸ਼ੈਸ਼ਨ ਰਾਹੀਂ ਨੌਜਵਾਨਾਂ ਨੂੰ Career Perspectives for boys in Armed Forces: Opportunities and Challenges ਬਾਰੇ ਮੇਜਰ ਜਨਰਲ ਸ਼੍ਰੀ ਅਜੈ ਐਚ ਚੌਹਾਨ, VSM ਡਾਇਰੈਕਟਰ ਜਨਰਲ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸੀਚਿਊਟ ਦੁਆਰਾ ਜਾਣੂੰ ਕਰਵਾਇਆ ਜਾਵੇਗਾ। ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਮਿਸ ਸੁਖਮਨ ਮਾਨ ਵਲੋਂ ਦੱਸਿਆ ਗਿਆ ਕਿ ਭਵਿੱਖ ਵਿਚ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਅਜਿਹੇ ਵੈਬੀਨਾਰ ਲਗਾਤਾਰ ਆਯੋਜਿਤ ਕੀਤੇ ਜਾਣਗੇ ਤਾਂ ਜੋ ਚਾਹਵਾਨ ਪ੍ਰਾਰਥੀਆਂ ਨੂੰ ਯੋਗ ਅਗਵਾਈ ਦਿੱਤੀ ਜਾ ਸਕੇ।

Facebook Comments

Trending

Copyright © 2020 Ludhiana Live Media - All Rights Reserved.