Connect with us

ਇੰਡੀਆ ਨਿਊਜ਼

ਦਿੱਲੀ ’ਚ ਵੀਕੈਂਡ ਕਰਫਿਊ, 50 ਫ਼ੀਸਦੀ ਕਰਮਚਾਰੀ ਦਾ ਵਰਕ ਫਰਾਮ ਹੋਮ

Published

on

Weekend curfew in Delhi, 50 per cent of employees work from home

ਨਵੀਂ ਦਿੱਲੀ : ਦਿੱਲੀ ’ਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵੀਕੈਂਡ ਕਰਫਿਊ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਪੂਰੀ ਤਰ੍ਹਾਂ ਕਰਫਿਊ ਰਹੇਗਾ। ਦੱਸ ਦੇਈਏ ਕਿ ਦਿੱਲੀ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 4,099 ਨਵੇਂ ਮਾਮਲੇ ਸਾਹਮਣੇ ਆਏ ਸਨ।

ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਦਿੱਲੀ ਵਿਚ ਨਾਈਟ ਕਰਫਿਊ ਪਹਿਲਾਂ ਤੋਂ ਹੀ ਲਾਗੂ ਹੈ। ਮੰਗਲਵਾਰ ਨੂੰ ਦਿੱਲੀ ਦੇ ਡਿਪਟੀ ਸੀ. ਐੱਮ. ਮਨੀਸ਼ ਸਿਸੋਦੀਆ ਦੀ ਪ੍ਰਧਾਨਗੀ ਵਿਚ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ. ਡੀ. ਐੱਮ. ਏ.) ਦੀ ਬੈਠਕ ਹੋਈ। ਇਸ ਦੌਰਾਨ ਕੋਰੋਨਾ ਵਾਇਰਸ ਨੂੰ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ’ਤੇ ਚਰਚਾ ਹੋਈ।

ਦੱਸਿਆ ਜਾ ਰਿਹਾ ਹੈ ਕਿ ਦਿੱਲੀ ਸਰਕਾਰ ਦੇ ਸਾਰੇ ਕਰਮਚਾਰੀਆਂ ਦਾ ਵਰਕ ਫਰਾਮ ਹੋਮ ਕੀਤਾ ਗਿਆ ਹੈ। ਹਾਲਾਂਕਿ ਜ਼ਰੂਰੀ ਸੇਵਾਵਾਂ ’ਚ ਲੱਗੇ ਕਰਮਚਾਰੀਆਂ ਨੂੰ ਇਸ ਤੋਂ ਛੋਟ ਦਿੱਤੀ ਜਾਵੇਗੀ। ਪ੍ਰਾਈਵੇਟ ਦਫ਼ਤਰਾਂ ਵਿਚ ਵੀ 50 ਫ਼ੀਸਦੀ ਕਰਮਚਾਰੀ ਦਾ ਵਰਕ ਫਰਾਮ ਹੋਮ ਕੀਤਾ ਗਿਆ ਹੈ।

Facebook Comments

Trending