Connect with us

ਧਰਮ

ਗੁ: ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ

Published

on

Weekly Gurmat Samagam at Sri Guru Kalgidhar Singh Sabha

ਲੁਧਿਆਣਾ : ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਾਇਆ ਗਿਆ।

ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਭਾਈ ਸਿਮਰਨਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਗਿਆਨੀ ਗੁਰਦੀਪ ਸਿੰਘ ਕਪੂਰਥਲਾ, ਭਾਈ ਗੁਰਮਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਦੀ ਹਾਜ਼ਰੀ ਭਰੀ ਅਤੇ ਗੁਰਬਾਣੀ ਦੇ ਮਨੋਹਰ ਕੀਰਤਨ, ਕਥਾ ਰਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਗੁਰਮਤਿ ਸਮਾਗਮ ਦੌਰਾਨ ਪ੍ਰਧਾਨ ਗੁਰਮੀਤ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ, ਮੀਤ ਪ੍ਰਧਾਨ ਭੁਪਿੰਦਰਪਾਲ ਸਿੰਘ ਧਵਨ, ਮਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਚਰਨਜੀਤ ਸਿੰਘ, ਸੰਤੋਖ ਸਿੰਘ ਖੁਰਾਣਾ, ਗੁਰਮਿੰਦਰ ਸਿੰਘ ਬੱਤਰਾ, ਤਰਨਜੀਤ ਸਿੰਘ ਦਸ਼ਮੇਸ਼ ਪੰਪ, ਹਰਸ਼ਰਨ ਸਿੰਘ ਵੀ ਸੰਗਤਾਂ ਵਿਚ ਸ਼ਾਮਿਲ ਸਨ।

Facebook Comments

Trending