Connect with us

ਧਰਮ

ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਕਰਵਾਇਆ ਹਫ਼ਤਾਵਰੀ ਗੁਰਮਤਿ ਸਮਾਗਮ

Published

on

Weekly Gurmat Samagam held at Gurdwara Shaheed Feroman

ਲੁਧਿਆਣਾ :   ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਹਫ਼ਤਾਵਰੀ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖ਼ਾਲਸਾ ਲੁਧਿਆਣਾ ਵਾਲੇ, ਭਾਈ ਜਗਤ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ ਅਤੇ ਭਾਈ ਲਵਪ੍ਰੀਤ ਸਿੰਘ ਭੰਗੂ ਤੋਂ ਇਲਾਵਾ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵੱਲੋਂ ਰੱਬੀ ਬਾਣੀ ਦਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ।

ਉਪਰੰਤ ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈ ਸੰਗਤ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਅਤੇ ਪਰਮਜੀਤ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ‘ਚ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਜਨਵਰੀ ਨੂੰ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਮਾਤਾ ਅੰਮਿ੍ਤ ਕੌਰ ਲਾਇਲਪੁਰੀ, ਚਰਨਕਮਲ ਸਿੰਘ ਲਾਇਲਪੁਰੀ, ਸਤਪਾਲ ਸਿੰਘ ਪਾਲ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਜਤਿੰਦਰਪਾਲ ਸਿੰਘ ਸਲੂਜਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਗੁਰੂ ਘਰ ਨਤਮਸਤਕ ਹੋਈ।

Facebook Comments

Trending