ਧਰਮ

ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਕਰਵਾਇਆ ਹਫ਼ਤਾਵਾਰੀ ਗੁਰਮਤਿ ਸਮਾਗਮ

Published

on

ਲੁਧਿਆਣਾ : ਸਿੱਖ ਸ਼ਹੀਦਾਂ ਦੇ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਹਫ਼ਤਾਵਾਰੀ ਧਾਰਮਿਕ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ।

ਅੰਮਿ੍ਤ ਵੇਲੇ ਤੋਂ ਦੇਰ ਸ਼ਾਮ ਤਕ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖ਼ਾਲਸਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਜਸਕੀਰਤ ਸਿੰਘ ਅਨੰਦਪੁਰੀ ਅਤੇ ਭਾਈ ਲਵਪ੍ਰਰੀਤ ਸਿੰਘ ਭੰਗੂ ਤੋਂ ਇਲਾਵਾ ਭਾਈ ਦਵਿੰਦਰ ਸਿੰਘ ਬਟਾਲਾ ਵਾਲੇ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਹਿਬ ਵਾਲਿਆਂ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ।

ਉਪਰੰਤ ਗੁਰੂ ਘਰ ਦੇ ਕਥਾ ਵਾਚਕ ਭਾਈ ਮਨਪ੍ਰਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈ ਸੰਗਤ ਨੂੰ ਗੁਰਇਤਿਹਾਸ ਸੁਣਾ ਕੇ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ’ਚ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ।

Facebook Comments

Trending

Copyright © 2020 Ludhiana Live Media - All Rights Reserved.