Connect with us

ਧਰਮ

ਜਵੱਦੀ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ

Published

on

Weekly Naam Abhayas Samagam at Jawdi Taksal

ਲੁਧਿਆਣਾ : ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਵਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਹਫਤਾਵਾਰੀ ਨਾਮ ਅਭਿਆਸ ਸਮਾਗਮ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਕਰਵਾਇਆ ਗਿਆ।

ਸਮਾਗਮ ਦੌਰਾਨ ਸੰਤ ਬਾਬਾ ਅਮੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਨਾਮ ਸਿਮਰਨ ਤੇ ਗੁਰਮਤਿ ਵਿਚਾਰਾਂ ਨਾਲ ਜੋੜਦਿਆਂ ਕਿਹਾ ਕਿ ਜੀਵਨ ਦਾ ਰੰਗ ਪ੍ਰਮੇਸ਼ਵਰ ਦੇ ਨਾਮ ਨਾਲ ਮਿਲਦਾ ਹੈ | ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਇਸ ਮਨੁੱਖਾ ਜਨਮ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਨਾਮ ਨਾਲ ਜੁੜਨਾ ਕਰੀਏ ਜਿਸ ਨਾਲ ਸੰਸਾਰ ਦੇ ਸਾਰੇ ਆਤਮਿਕ ਤੇ ਅਧਿਆਤਮਿਕ ਸੁੱਖ ਪ੍ਰਾਪਤ ਹੋ ਜਾਂਦੇ ਹਨ।

Facebook Comments

Trending