Connect with us

ਖੇਤੀਬਾੜੀ

ਲੁਧਿਆਣਾ ਜ਼ਿਲ੍ਹੇ ‘ਚ ਕਹਿਰ ਦੀ ਗਰਮੀ ਕਾਰਨ ਕਣਕ ਦੀ ਪੈਦਾਵਾਰ 25 ਫ਼ੀਸਦੀ ਘਟੀ

Published

on

Wheat production in Ludhiana district fell by 25 per cent due to scorching heat

ਲੁਧਿਆਣਾ : ਇਸ ਵਾਰ ਕਣਕ ਦੇ ਸੀਜ਼ਨ ਦੌਰਾਨ ਮੀਂਹ ਨਾ ਪੈਣ ਅਤੇ ਕਹਿਰ ਦੀ ਗਰਮੀ ਕਾਰਨ ਜ਼ਿਲ੍ਹਾ ਲੁਧਿਆਣਾ ਵਿੱਚ 25 ਫ਼ੀਸਦੀ ਘੱਟ ਕਣਕ ਦਾ ਝਾੜ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਹਾੜ੍ਹੀ ਸੀਜ਼ਨ ਦੌਰਾਨ 9.21 ਲੱਖ ਮੀਟ੍ਰਿਕ ਟਨ ਅਨਾਜ ਦੀ ਖਰੀਦ ਕੀਤੀ ਗਈ ਸੀ, ਜਦੋਂ ਕਿ ਮੌਜੂਦਾ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਘੱਟ ਕੇ 6.91 ਲੱਖ ਮੀਟ੍ਰਿਕ ਟਨ ਰਹਿ ਗਈ ਹੈ।

ਸੂਬੇ ਵਿੱਚ ਪੈ ਰਹੀ ਕਹਿਰ ਦੀ ਗਰਮੀ ਕਾਰਨ ਕਣਕ ਦੇ ਝਾੜ ਵਿੱਚ ਭਾਰੀ ਕਮੀ ਆਈ ਹੈ। ਇਸ ਨਾਲ ਕਿਸਾਨਾਂ ਦਾ ਨੁਕਸਾਨ ਹੋਇਆ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੀ ਭਗਵੰਤ ਸਰਕਾਰ ਨੇ ਇਸ ਨੂੰ ਕੇਂਦਰ ਅੱਗੇ ਚੁੱਕਿਆ ਅਤੇ ਕਣਕ ਦੇ ਘੱਟ ਝਾੜ ਲਈ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕੀਤੀ। ਇਸ ਦੌਰਾਨ ਲੁਧਿਆਣਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਗਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਸਭ ਤੋਂ ਵੱਧ ਫ਼ਸਲ ਦੀ ਖ਼ਰੀਦ ਕੀਤੀ ਗਈ ਹੈ।

ਇੱਥੇ ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਸਰਕਾਰ ਤੋਂ ਪ੍ਰਤੀ ਏਕੜ ਵੱਧ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ, ਜਦੋਂ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ 500 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਹੈ। ਹੁਣ ਜਦੋਂ ਕਣਕ ਦੀ ਵਾਢੀ ਤੋਂ ਬਾਅਦ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਤਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਇਹ ਪੇਸ਼ਕਸ਼ ਕੀਤੀ ਹੈ ਕਿ ਜੋ ਕਿਸਾਨ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਕਰੇਗਾ, ਉਸ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਿਲੇਗਾ।

Facebook Comments

Trending